ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਤੇ ਉਚ ਸਿੱਖਿਆ ਸੰਸਥਾਵਾਂ ਵਿਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਬਤੌਰ ਨਵੇਂ ਵੋਟਰ ਰਜ਼ਿਸਟਰਡ ਕਰਨ ਦੇ ਲਈ ਸਵੀਪ ਪ੍ਰਾਜੈਕਟ ਕਾਫ਼ੀ ਸਮੇਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਡੀਏਵੀ ਕਾਲਜ ਆਫ਼ ਐਜ਼ੂਕੇਸ਼ਨ ਦੇ ਆਰਟ ਕਲੱਬ ਵੱਲੋਂ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਰਿਤਾ ਗਿਜਵਾਨੀ ਨੇ ਬੱਚਿਆਂ ਨੂੰ ਵੋਟਰਾਂ ਨੂੰ ਜਾਗਰੂਕਤਾ ਕਰਦੇ ਹੋਏ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ। ਇਸ ਮੁਕਾਬਲੇ ਵਿਚ ਸਾਰੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ ਮੁਕਾਬਲੇ ਵਿਚ ਸੰਜਨਾ ਨੇ ਪਹਿਲਾ, ਰਵਿੰਦਰ ਕੌਰ ਨੇ ਦੂਜਾ ਅਤੇ ਸ਼ਾਇਨਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਤ ਵਿਚ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …