ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ
ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਦੁਆਰਾ ਜਾਰੀ ਹਦਾਇਤਾਂ ਨੂੰ ਧਿਆਨ ’ਚ ਰੱਖਦਿਆਂ ਧਾਰਮਿਕ ਪ੍ਰੋਗਰਾਮ ਦਾ ਸੀਮਿਤ ਤਰੀਕੇ ਨਾਲ ਹੀ ਆਯੋਜਨ ਕੀਤਾ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ’ਚ ਜਿਸ ਸੂਝ, ਸਿਆਣਪ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਹੈ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁੱਧੀਮਾਨਤਾ ਤੇ ਆਤਮ ਗਿਆਨ ’ਚ ਕੋਈ ਬਾਧਾ ਨਹੀਂ ਹੈ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਕੋਵਿਡ-19 ਵਰਗੀ ਖ਼ਤਰਨਾਕ ਸਥਿਤੀ ’ਚੋਂ ਲੰਘ ਰਿਹਾ ਹੈ, ਇਸ ਲਈ ਹਰੇਕ ਇਨਸਾਨ ਨੂੰ ਆਪਣੇ ਆਪ ਨੂੰ ਸੁਰੱਖਿਅਤ ਰੱਖਦਿਆਂ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਆਪ ਅਤੇ ਆਪਣੇ ਪਰਿਵਾਰ ਨੂੰ ਮਹਿਫ਼ੂਜ਼ ਰੱਖਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਮਿਊਜ਼ਿਕ ਲੈਕਚਰਾਰ ਹਰਲੀਨ ਕੌਰ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ, ਸੰਗਤਾਂ ਦੇ ਦਸਵੰਧ ਤੇ ਭੇਟਾ ਨੂੰ ਇਸ ਲਈ ਵਰਤਿਆ।ਇਸੇ ਲਈ ਤਾਂ ਦਸ਼ਮੇਸ਼ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸ਼ਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ’।ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਦੇਵ ਸਿੰਘ ਅਬਦਾਲ, ਗੁਰਮਹਿੰਦਰ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ. ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪਿ੍ਰੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media