ਸਮਰਾਲਾ, 16 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀ ਚੰਗੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ਪ੍ਰਵਾਸੀ
ਭਾਰਤੀ ਅਸ਼ੋਕ ਕੁਮਾਰ ਵਾਸੀ ਸਮਰਾਲਾ ਵਲੋਂ ਸਕੂਲ ਲਈ 40 ਹਜ਼ਾਰ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ।ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਮਾਸਕ ਪਾ ਕੇ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਕਰਵਾਏ ਗਏ ਇੱਕ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਅਧਿਆਪਕਾ ਪਰਮਜੀਤ ਨੇ ਇਸ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਅਜਿਹੇ ਦਾਨੀ ਪਰਿਵਾਰਾਂ ਦੀ ਮਦਦ ਨਾਲ ਹੀ ਸਰਕਾਰੀ ਸਕੂਲਾਂ ਦੀ ਦਿੱਖ ਵਿੱਚ ਵਾਧਾ ਹੋਇਆ ਹੈ।ਨੰਬਰਦਾਰ ਜਗੀਰ ਸਿੰਘ ਅਤੇ ਸਮੂਹ ਮੈਂਬਰਾਂ ਨੇ ਅਸ਼ੋਕ ਕੁਮਾਰ ਦਾ ਇਸ ਕਾਰਜ ਲਈ ਧੰਨਵਾਦ ਕਰਦੇ ਹੋਏ ਸਨਮਾਨ ਵੀ ਕੀਤਾ।
ਪ੍ਰਵਾਸੀ ਭਾਰਤੀ ਅਸ਼ੋਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਦੋਸਤ ਅਮਨਪ੍ਰੀਤ ਮਾਂਗਟ ਡੈਨਮਾਰਕ ਵਾਸੀ ਘੁਲਾਲ ਨੇ ਸਕੂਲ ਦੀਆਂ ਉਪਲੱਬਧੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਰਾਜ ਪੁਰਸਕਾਰੀ ਅਧਿਆਪਕ ਸੰਜੀਵ ਕੁਮਾਰ ਕਲਿਆਣ ਅਤੇ ਸਕੂਲ ਅਧਿਆਪਕਾਂ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ ਕੀਤੇ ਯਤਨਾਂ ਸਦਕਾ ਸਕੂਲ ਦੀ ਵਿਸ਼ਵ ਪੱਧਰੀ ਪਹਿਚਾਣ ਨੇ ਮੈਨੂੰ ਬਹੁਤ ਹੀ ਪ੍ਰਭਾਵਿਤ ਕੀਤਾ।ਇਸ ਕਰਕੇ ਉਨਾਂ ਨੇ ਉਸੇ ਦਿਨ ਸਕੂਲ ਦੇ ਹੋਰ ਵਿਕਾਸ ਕਾਰਜਾਂ ਲਈ 40 ਹਜਾਰ ਰੁਪਏ ਦਾਨ ਰਾਸ਼ੀ ਕਰਨ ਦਾ ਨਿਰਣਾ ਲਿਆ।ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ ਸਕੂਲ ਦੀ ਤਰੱਕੀ ਲਈ ਹਮੇਸ਼ਾਂ ਮਦਦ ਕਰਦੇ ਰਹਿਣਗੇ।ਉਨਾਂ ਕਿਹਾ ਕਿ ਇਸ ਸਕੂਲ ਦੇ ਅਧਿਆਪਕ ਪੂਰੀ ਮਿਹਨਤ ਤੇ ਲਗਨ ਨਾਲ ਬੱਚਿਆਂ ਦੀ ਪੜ੍ਹਾਈ ਕਰਵਾ ਰਹੇ ਹਨ।
ਇਸ ਮੌਕੇ ਮੁੱਖ ਅਧਿਆਪਕਾ ਪਰਮਜੀਤ, ਸੰਜੀਵ ਕੁਮਾਰ (ਸਟੇਟ ਐਵਾਰਡੀ), ਮੈਡਮ ਪਰਮਿੰਦਰ ਕੌਰ, ਮੈਡਮ ਲਖਬੀਰ ਕੌਰ, ਨੰਬਰਦਾਰ ਜਗੀਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਰੁਲਦਾ ਸਿੰਘ, ਪਰਮਜੀਤ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media