ਫਾਜਿਲਕਾ, 16 ਅਕਤੂਬਰ (ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਵਿੱਢੇ ਗਏ ਸਫ਼ਾਈ ਅਭਿਆਨ ਤਹਿਤ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੋਹਣਾ ਸਕੂਲ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਦਿਆਰਥੀਆਂ ਨੂੰ ਹੈਂਡ ਵਾਸ਼ ਦੀ ਮਹਤੱਤਾ ਬਾਰੇ ਦੱਸਿਆ ਗਿਆ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਪੰਮੀ ਸਿੰਘ ਨੋਡਲ ਅਫ਼ਸਰ ਸਫ਼ਾਈ ਅਭਿਆਨ ਸਰਕਾਰੀ ਮਾਡਲ ਸਕੂਲ ਫਾਜ਼ਿਲਕਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੱਥ ਧੋਣੇ ਸਿਖਾਏ ਗਏ। ਹੱਥਾਂ ਦੀ ਸਫ਼ਾਈ ਤੰਦਰੁਸਤ ਰਹਿਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਅਧਿਆਪਕਾਂ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਸਕੂਲ ਦੀ ਸਫ਼ਾਈ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਅਸ਼ੋਕ ਚੁਚਰਾ, ਕੁਲਦੀਪ ਗਰੋਵਰ, ਪ੍ਰੇਮਜੀਤ ਸਫ਼ਾਈ ਕੀਤੀ। ਇਸ ਅਭਿਆਨ ਤਹਿਤ ਵਿਦਿਆਰਥੀਆਂ ਨੇ ਸਕੂਲ ਦੇ ਮੁੱਖ ਮਾਰਗ ਨੂੰ ਸਫਾ ਕੀਤਾ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …