ਕਪੂਰਥਲਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਿਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਜਿਲ੍ਹੇ ‘ਚ ਕਰੋਨਾ ਦੇ ਵਧ ਰਹੇ ਖਤਰੇ ਦੇ
ਮੱਦੇਨਜ਼ਰ ਜਿਲ੍ਹਾ ਪ੍ਰਸਾਸ਼ਨ ਵਲੋਂ ਘਰ-ਘਰ ਸਰਵੇ ਕੀਤਾ ਜਾਵੇਗਾ।ਜਿਸ ਤਹਿਤ ਉਚ ਜੋਖਮ ਵਾਲੇ ਕੇਸਾਂ ਜਿਵੇਂ ਕਿ ਬੱਚੇ, ਬਜ਼ੁਰਗ, ਗੰਭੀਰ ਬਿਮਾਰੀਆਂ ਸ਼ੂਗਰ, ਉਚ ਖੂਨ ਦਬਾਅ ਆਦਿ ਨਾਲ ਗ੍ਰਸਤ ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਕਰੀਨਿੰਗ ਕੀਤੀ ਜਾਵੇਗੀ।
ਕਪੂਰਥਲਾ ਵਾਸੀਆਂ ਦੇ ਮੁਖਾਤਿਬ ਹੁੰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਨ੍ਹਾਂ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਵਿਚ ਘਰ-ਘਰ ਸਰਵੇ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਚ ਜੋਖਮ ਵਾਲੇ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਨਿਕਲਣ ਅਤੇ ਹੱਥ ਧੋਣ, ਮਾਸਕ ਪਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੂਰੇ ਜਿਲ੍ਹੇ ਕਪੂਰਥਲੇ ਵਿਚ ਧਾਰਾ 144 ਦੀ ਪਾਲਣਾ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸਿਵਲ ਤੇ ਪੁਲਿਸ ਤੇ ਸਿਹਤ ਵਿਭਾਗ ਦੇ ਕਰਮਚਾਰੀ ਸ਼ਾਮਿਲ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਉਨਾਂ ਕਿਹਾ ਕਿ ਜਿਲ੍ਹੇ ਵਿਚ ਹੁਣ ਤੱਕ 42 ਐਕਟਿਵ ਕੇਸ ਹਨ ਜਿਸ ਕਰਕੇ ਜਿਲ੍ਹੇ ਵਿਚ ਕਰੋਨਾ ਤੋਂ ਗ੍ਰਸਤ ਵਿਅਕਤੀਆਂ ਲਈ ਜਿਸ ਕਰਕੇ ਜਿਲ੍ਹੇ ਵਿਚ ਕੋਵਿਡ ਕੇਅਰ ਸੈਂਟਰ ਪੀ.ਟੀ.ਯੂ ਵਿਚ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 100 ਬੈਡ ਦਾ ਆਈਸੋਲੇਸ਼ਨ ਸੈਂਟਰ ਵੀ ਬਣਾਇਆ ਗਿਆ ਹੈ ਅਤੇ ਗੰਭੀਰ ਕੇਸਾਂ ਵਿਚ ਆਈ.ਸੀ.ਯੂ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਵਿਚ ਜੇਕਰ ਖੰਘ, ਜੁਕਾਮ ਆਦਿ ਦੇ ਲੱਛਣ ਹਨ ਤਾਂ ਉਹ ਆਪਣੇ ਕਰੋਨਾ ਟੈਸਟ ਲਈ ਨਮੂਨਾ ਦੇਣ ਤੋਂ ਝਿਜਕਣ ਨਾ ਤਾਂ ਜੋ ਇਸ ਬਿਮਾਰੀ ਨੂੰ ਰੋਕਿਆ ਜਾ ਸਕੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media