Saturday, October 17, 2026

ਮਿਸ਼ਨ ਫ਼ਤਹਿ – 34 ਵਿਅਕਤੀ ਸਿਹਤਯਾਬ ਹੋ ਕੇ ਪਹੁੰਚੇ ਆਪਣੇ ਘਰ – ਡਿਪਟੀ ਕਮਿਸ਼ਨਰ

ਬਜ਼ੁਰਗਾਂ ਤੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ

ਸੰਗਰੂਰ, 16 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਹੈ ਕਿ ਜ਼ਿਲ੍ਹੇ ‘ਚ ਵੀਰਵਾਰ ਸ਼ਾਮ ਤੱਕ 34 ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪੋ ਆਪਣੇ ਘਰ ਪਹੁੰਚੇ ਹਨ।ਉਨ੍ਹਾਂ ਦੱਸਿਆ ਕਿ ਪਾਜ਼ਟਿਵ ਕੇਸਾਂ ਦੀ ਗਿਣਤੀ 683 ਹੈ।ਕੁੱਲ ਐਕਟਿਵ ਕੇਸਾਂ ਦੀ ਗਿਣਤੀ 82 ਹੈ ਅਤੇ ਹੁਣ ਤੱਕ 580 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
          ਰਾਮਵੀਰ ਨੇ ਦੱਸਿਆ ਕਿ ਅੱਜ ਠੀਕ ਹੋ ਕੇ ਘਰਾਂ ਨੂੰ ਪਰਤੇ 34 ਮਰੀਜ਼ਾਂ ’ਚੋਂ 19 ਕੋਵਿਡ ਕੇਅਰ ਸੈਂਟਰ ਘਾਬਦਾਂ, 2 ਕੋਵਿਡ ਕੇਅਰ ਸੈਂਟਰ ਭੋਗੀਵਾਲ, 1 ਸਿਵਲ ਹਸਪਤਾਲ ਮਲੇਰਕੋਟਲਾ ਜਦਕਿ 5 ਪਟਿਆਲਾ ਤੋਂ, 4 ਲੁਧਿਆਣਾ ਤੋਂ ਅਤੇ 3 ਵਿਅਕਤੀ ਹੋਮ ਆਈਸੋਲੇਸ਼ਨ ’ਚ ਠੀਕ ਹੋਏ।
                  ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਇਸ ਵਾਇਰਸ ਤੋਂ ਬਚਾਓ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ।ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ ਨਾਲ ਸਾਫ਼ ਕੀਤਾ ਜਾਵੇ।ਉਨ੍ਹਾਂ ਬਜ਼ੁਰਗਾਂ ਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …