142 ਮਰੀਜ਼ ਤੰਦਰੁਸਤ ਹੋ ਕੇ ਘਰ ਗਏ ਅਤੇ 540 ਦੀ ਰਿਪੋਰਟ ਆਉਣੀ ਬਾਕੀ – ਡਾ. ਹਰੀ ਨਰਾਇਣ
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ
ਰਿਹਾ ਹੈ।ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 11600 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 10904 ਦੀ ਰਿਪੋਰਟ ਨੈਗੇਟਿਵ ਅਤੇ 159 ਮਰੀਜ਼ ਪਾਜ਼ੇਟਿਵ ਹਨ, ਜਿਨਾਂ ਵਿਚੋਂ 142 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 16 ਕੇਸ ਐਕਟਿਵ ਹਨ ਅਤੇ 540 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਕਿਹਾ ਕਿ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਅਤੇ ਕੋਵਿਡ-19 ਸਬੰਧੀ 248 ਸੈਂਪਲ ਲਏ ਗਏ ਹਨ। ਜਿਲਾ ਪ੍ਰਸ਼ਾਸਨ ਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ਼ ਕਰਨ ਉਪਰੰਤ ਇਨਾਂ ਮਰੀਜ਼ਾਂ ਵਿਚੋਂ ਹੁਣ ਤੱਕ 142 ਮਰੀਜਾਂ ਨੂੰ ਠੀਕ ਹੋਣ ਉਪਰੰਤ ਘਰ ਭੇਜ਼ ਦਿੱਤਾ ਗਿਆ ਹੈ।ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ।ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ।
ਜਿਲਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ਼ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਦੂਜੇ ਨਾਲ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰੋ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਦੋ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ।
Punjab Post Daily Online Newspaper & Print Media