Wednesday, August 12, 2026

ਜਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 12 ਐਕਟਿਵ ਕੇਸ

ਕੋਵਿਡ-19 ਦੇ ਹੁਣ ਤੱਕ ਲਏ ਗਏ 13256 ਸੈਂਪਲਾਂ ਵਿਚੋਂ 12767 ਦੀ ਰਿਪੋਰਟ ਆਈ ਨੈਗਟਿਵ

ਤਰਨ ਤਾਰਨ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 13256 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 12767 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 226 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 209 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
               ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 12 ਐਕਟਿਵ ਕੇਸ ਰਹਿ ਗਏ ਹਨ।ਕੋਵਿਡ-19 ਦੀ ਜਾਂਚ ਲਈ ਭੇਜੇ ਗਏ 258 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ।ਜਾਂਚ ਲਈ ਭੇਜੇ ਗਏ 267 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
                     ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 8 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਕਰੋਨਾ ਪੀੜ੍ਹਤ ਵਿਅਕਤੀ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 2 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 1 ਮਰੀਜ਼ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।
               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।ਉਹਨਾਂ ਦੱਸਿਆ ਕਿ ਅੱਜ ਸਮੂਹ ਕਲੈਕਸ਼ਨ ਸੈਂਟਰਾਂ ‘ਚੋਂ ਕੋਵਿਡ-19 ਦੀ ਜਾਂਚ ਲਈ 266 ਹੋਰ ਸੈਂਪਲ ਲਏ ਗਏ ਹਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …