ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਵਾਸੀ ਸਾਵਧਾਨੀਆਂ ਰੱਖਣ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਕਰੋਨਾ ਦਾ ਪ੍ਰਸਾਰ ਵਧਣ ਨਾਲ ਕਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਰਿਹਾ ਹੈ।ਇਸ ਲਈ ਜ਼ਿਲਾ ਵਾਸੀਆਂ ਨੂੰ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ‘ਚ ਅੱਜ 4 ਨਵੇਂ ਕਰੋਨਾ ਮਾਮਲੇ ਆਏ ਹਨ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 39 ਹੋ ਗਈਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਨਵੇਂ ਕੇਸ ਵਿਚੋਂ ਤਿਨ ਪੁਰਸ਼ ਤੇ ਇਕ ਔਰਤ ਹੈ।ਸਾਰੇ ਨਵੇਂ ਕੇਸਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ, ਸਾਰੇ ਕੇਸ ਕਿਸੇ ਨਾ ਕਿਸੇ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿਚ ਆਏ ਹਨ।ਉਨਾਂ ਦੱਸਿਆ ਕਿ ਪਾਜ਼ੀਟਿਵ ਕੇਸਾਂ ਵਿਚੋਂ ਪੁਰਸ਼ਾਂ ਦੀ ਉਮਰ ਕ੍ਰਮਵਾਰ 55, 32 ਤੇ 54 ਸਾਲ ਅਤੇ ਔਰਤ ਦੀ ਉਮਰ 30 ਸਾਲ ਹੈ।ਇਨਾਂ ਕੇਸਾਂ ਦੇ ਸੈਂਪਲ 15 ਜੁਲਾਈ ਨੂੰ ਲਏ ਗਏ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਕ ਦੂਜੇ ਦੇ ਸੰਪਰਕ ਵਿੱਚ ਆਉਣ ਵਾਲੇ ਪਾਜ਼ੀਟਿਵ ਕੇਸਾਂ ਨੂੰ ਬਚਾਅ ਤੇ ਸਾਵਧਾਨੀਆਂ ਦੀ ਵਰਤੋਂ ਕਰਕੇ ਰੋਕਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਲਾਜਮੀ ਕੀਤੀ ਜਾਵੇ, ਵਾਰ-ਵਾਰ ਹੱਥ ਜਰੂਰ ਧੋਤੇ ਜਾਣ ਅਤੇ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ।