Tuesday, March 24, 2026

ਸ਼ੁਕਰਵਾਰ ਨੂੰ 4 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ਵਿੱਚ ਕੁੱਲ 268 ਕਰੋਨਾ ਪਾਜ਼ਟਿਵ, 229 ਰਿਕਵਰ, ਐਕਟਿਵ ਕੇਸ 30

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ -ਸੁਕਰਵਾਰ ਦੀ ਰਾਤ ਨੂੰ ਆਈ 273 ਲੋਕਾਂ ਦੀ ਮੈਡੀਕਲ ਰਿਪੋਰਟ ਵਿੱਚੋਂ 270 ਲੋਕਾਂ ਦੀ ਕਰੋਨਾ ਨੈਗੇਟਿਵ ਅਤੇ 3 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ।ਇਸੇ ਤਰ੍ਹਾਂ ਇੱਕ ਦੀ ਟਰੂ ਨੈਟ ਰਾਹੀਂ ਜਾਂਚ ਕੀਤੀ ਗਈ ਤਾਂ ਉਸ ਦੀ ਵੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ। ਇਸ ਤੋਂ ਇਲਾਵਾ 5 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।
                ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਰਦਿਆਂ ਕਿਹਾ ਕਿ ਲੋਕਾਂ ਦੇ ਜਾਗਰੁਕ ਹੋਣ ਨਾਲ ਹੀ ਕਰੋਨਾ ਵਾਈਰਸ ਦੇ ਵਿਸਥਾਰ ‘ਤੇ ਰੋਕ ਲਗਾਈ ਜਾ ਸਕਦੀ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਜਿਲ੍ਹਾ ਪਠਾਨਕੋਟ ਨੂੰ ਵੀ ਕਰੋਨਾ ਮੁਕਤ ਬਣਾਇਆ ਜਾ ਸਕੇ।
                  ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ ਕੁਲ 268 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ ਜਿਨ੍ਹਾਂ ਵਿੱਚੋਂ 229 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 30 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 9 ਲੋਕਾਂ ਦੀ ਕਰੋਨਾ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਵੀਰਵਾਰ-ਸੁਕਰਵਾਰ ਦੀ ਰਾਤ ਨੂੰ ਜਿਨ੍ਹਾਂ 4 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਉਨ੍ਹਾਂ ਵਿੱਚੋਂ 2 ਲੋਕ ਪਹਿਲਾ ਤੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚੋਂ ਸਨ ਅਤੇ ਇੱਕ ਨੂੰ ਕਰੋਨਾ ਦੇ ਲੱਛਣ ਸਨ, ਇੱਕ ਵਿਅਕਤੀ ਦੀ ਟਰੂ ਨੈਟ ਰਾਹੀਂ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸੁਕਰਵਾਰ ਨੂੰ 5 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ ਹੈ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …