Wednesday, July 8, 2026

ਜਿਲ੍ਹੇ ਵਿੱਚ ਹੁਣ ਤੱਕ 13,883 ਕੋਰੋਨਾ ਸੈਂਪਲਾਂ ‘ਚੋਂ 13010 ਆਏ ਨੈਗੇਟਿਵ

ਸਿਵਲ ਸਰਜਨ ਵੱਲੋਂ ਮਾਈਕਰੋ ਕੰਟੇਨਮੈਂਟ ਜ਼ੋਨ ਦਾ ਦੌਰਾ

ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਸਬੰਧੀ ਜ਼ਿਲ੍ਹੇ ਵਿਚ ਹੁਣ ਤੱਕ 13883 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 13010 ਦੀ ਰਿਪੋਰਟ ਨੈਗੇਟਿਵ ਆਈ ਹੈ। ਪਾਜ਼ੇਟਿਵ ਆਏ 192 ਮਰੀਜ਼ਾਂ ਵਿਚੋਂ 139 ਇਲਾਜ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਤੇ ਕੋਰੋਨਾ ਕਾਰਨ ਜ਼ਿਲ੍ਹੇ ਵਿੱਚ 02 ਮੌਤਾਂ ਹੋਈਆਂ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 51 ਹੈ।ਸਿਵਲ ਸਰਜਨ ਡਾ. ਐਨ. ਕੇ ਅਗਰਵਾਲ ਨੇ ਇਹ ਜਾਣਕਾਰੀ ਕੋਵਿਡ-19 ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਹਿੰਮਾਯੂਪੁਰ ਸਰਹਿੰਦ ਵਿਖੇ ਬਣਾਏ ਗਏ ਮਾਈਕਰੋ ਕੰਟੇਨਮੈਂਟ ਜ਼ੋਨ ਦਾ ਦੌਰਾ ਕਰਨ ਉਪਰੰਤ ਦਿੱਤੀ।
                   ਡਾ. ਅਗਰਵਾਲ ਨੇ ਇਲਾਕਾ ਨਿਵਾਸੀਆਂ ਦਾ ਹਾਲ-ਚਾਲ ਪੁੱਛਿਆ `ਤੇ ਉਨ੍ਹਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਕੋਰੋਨਾ ਪਾਜ਼ੇਟਿਵ ਕੇਸਾਂ ਦੇ ਸੰਪਰਕ ਵਿੱਚ ਆਏ 55 ਵਿਅਕਤੀਆਂ ਦੇ ਸੈਂਪਲ ਵੀ ਲਏ ਗਏ।ਸਿਵਲ ਸਰਜਨ ਨੇ ਦੱਸਿਆ ਕਿ ਹਿੰਮਾਯੂਪੁਰ ਸਰਹਿੰਦ ਵਿਖੇ 05 ਤੋਂ ਵੱਧ ਕੋਰੋਨਾ ਪਾਜ਼ੇਟਿਵ ਕੇਸ ਆਉਣ ਕਰ ਕੇ ਇਸ ਨੂੰ ਮਾਈਕਰੋ ਕੰਟਨਮੈਂਟ ਜ਼ੋਨ ਬਣਾਇਆ ਗਿਆ, ਜਿਸ ਦਾ ਘਰੋਂ ਘਰੀਂ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਰਵੇ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਇਲਾਕੇ ਵਿੱਚੋਂ ਹੋਰ ਸ਼ੱਕੀ ਕੇਸਾਂ ਦੀ ਭਾਲ ਕਰ ਕੇ ਸੈਂਪਲ ਲਏ ਜਾ ਸਕਣ।
                  ਸਿਵਲ ਸਰਜਨ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪਰਸ਼ੋਤਮ ਦਾਸ, ਐਸ. ਐਮ.ਓ ਡਾ. ਕੁਲਦੀਪ ਸਿੰਘ, ਮੈਡੀਕਲ ਅਫ਼ਸਰ ਡਾ. ਸ਼ਿਲਪੀ ਮਲਹੋਤਰਾ, ਡਾ. ਕੰਵਰਪਾਲ ਸਿੰਘ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …