Tuesday, March 24, 2026

ਹੁਣ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ 143 ਮਰੀਜ਼ ਹੋਏ ਸਿਹਤਯਾਬ

ਮਿਸ਼ਨ ਫਤਹਿ ਅਧੀਨ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੇ ਯਤਨਾਂ ਸਦਕਾ ਜਿਲ੍ਹੇ ਵਿੱਚ ਅੱਜ ਇੱਕ ਹੋਰ ਮਰੀਜ਼ ਤੰਦਰੁਸਤ ਹੋ ਕੇ ਘਰ ਵਾਪਸ ਪਰਤਿਆ ਹੈ।
                ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਵਡ ਕੇਅਰ ਸੈਂਟਰ ਥੇਹੜੀ ਇੰਚਾਰਜ਼ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਮਿਸ਼ਨ ਫਤਹਿ ਅਧੀਨ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਅੱਜ ਇੱਕ ਮਰੀਜ਼ ਤੰਦਰੁਸਤ ਹੋ ਕੇ ਘਰ ਗਿਆ ਹੈ।ਹੁਣ ਤੱਕ 143 ਮਰੀਜ਼ ਤੰਦਰੁਸਤ ਹੋਏ ਹਨ, ਜਦਕਿ ਅੱਜ ਤੱਕ ਇੱਕ ਮਰੀਜ਼ ਦੀ ਮੌਤ ਵੀ ਹੋਈ ਹੈ।
                ਉਹਨਾਂ ਦੱਸਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਅਗਵਾਈ ਵਿੱਚ ਮਿਸ਼ਨ ਫਤਹਿ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜ਼ੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
               ਜਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ਼ ਸਿੰਘ ਲੋਕਾਂ ਨੂੰ ਅਪੀਲ ਕੀਤੀ ਕਿ ਹੱਥ ਨਾ ਮਿਲਾਓ, ਜੱਫੀ ਨਾ ਪਾਓ, ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕੀਤੇ ਜਾਣ।ਆਲੇ ਦੁਆਲੇ ਦੀ ਸਫ਼ਾਈ ਰੱਖੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਵੋ।ਬਿਨ੍ਹਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਓ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਓ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …