Tuesday, March 24, 2026

ਮਿਸ਼ਨ ਫ਼ਤਿਹ – 13 ਜਣੇ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੇ -ਡਿਪਟੀ ਕਮਿਸ਼ਨਰ

ਸੰਗਰੂਰ, 17 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਹੈ ਕਿ ਜ਼ਿਲੇ ‘ਚ ਸ਼ੁੱਕਰਵਾਰ ਦੀ ਸ਼ਾਮ ਤੱਕ 13

ਹੋਰ ਜਣੇ ਕਰੋਨਾ ਨੂੰ ਮਾਤ ਪਾਉਣ ਉਪਰੰਤ ਆਪੋ-ਆਪਣੇ ਘਰ ਪਰਤ ਗਏ ਹਨ।ਉਨ੍ਹਾਂ ਦੱਸਿਆ ਕਿ ਅੱਜ ਘਰ ਪਰਤੇ 13 ਜਣਿਆਂ ਵਿੱਚੋਂ 4 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ, 3 ਕੋਵਿਡ ਕੇਅਰ ਸੈਂਟਰ ਭੋਗੀਵਾਲ ਤੋਂ, 2 ਸਿਵਲ ਹਸਪਤਾਲ ਧੂਰੀ ਤੋਂ, 1 ਸਿਵਲ ਹਸਪਤਾਲ ਸੰਗਰੂਰ ਤੋਂ, 1-1 ਜਣਾ ਪਟਿਆਲਾ ਤੇ ਮੋਹਾਲੀ ਤੋਂ ਜਦਕਿ 1 ਨੇ ਘਰ ਇਕਾਂਤਵਾਸ ਵਿੱਚ ਰਹਿ ਕੇ ਹੀ ਕੋਰੋਨਾ `ਤੇ ਫਤਿਹ ਹਾਸਲ ਕੀਤੀ।
                ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹ ਇੱਕ ਅਜਿਹਾ ਵਾਇਰਸ ਹੈ, ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ।
ਰਾਮਵੀਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ।ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ।ਉਨ੍ਹਾਂ ਕਿਹਾ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …