Saturday, October 17, 2026

ਟੀ.ਪੀ.ਡੀ. ਮਾਲਵਾ ਕਾਲਜ ਫੂਲ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ

ਫੂਲ ਕਾਲਜ ਵਿਖੇ ਪ੍ਰਿੰਸੀਪਲ ਡਾ. ਸਿੱਧੂ ਵਿਦਿਆਰਥੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ।
ਫੂਲ ਕਾਲਜ ਵਿਖੇ ਪ੍ਰਿੰਸੀਪਲ ਡਾ. ਸਿੱਧੂ ਵਿਦਿਆਰਥੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ।

ਰਾਮਪੁਰਾ ਫੂਲ, 16 ਅਕਤੂਬਰ (ਅਵਤਾਰ ਸਿੰਘ ਕੈਂਥ/ਬੱਲੀ) – ਪੰਜਾਬੀ ਯੂਨੀਵਰਸਿਟੀ ਤਪੱਸਵੀ ਪੂਰਨ ਦਾਸ (ਟੀ.ਪੀ.ਡੀ.) ਮਾਲਵਾ ਕਾਲਜ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ ਹੋਇਆ।ਕੈਂਪ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਕੈਂਪ ਲਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਇੰਨਾਂ ਕੈਂਪਾ ਰਾਹੀਂ ਅਨੁਸਾਸ਼ਨ, ਨਿਮਰਤਾ ਭਾਵ ਤੇ ਸਮਾਜ ਸੇਵਾ ਤੇ ਹੋਰ ਕਈ ਗੁਣ ਸਿੱਖਦਾ ਹੈ । ਕੈਂਪ ਦੌਰਾਨ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੇ ਅੰਦਰ ਅਤੇ ਬਾਹਰ ਸਫਾਈ ਕੀਤੀ।ਪ੍ਰਿੰਸੀਪਲ ਡਾ. ਸਿੱਧੂ ਨੇ ਸਮੂਹ ਸਟਾਫ ਤੇ ਕਾਲਜ ਵਿਦਿਆਰਥੀਆਂ ਨੂੰ ਐਨ.ਐਸ.ਐਸਕੈਂਪ ਦੇ ਸਫਲਤਾਪੂਰਵਕ ਸਮਾਪਤੀ ਤੇ ਵਧਾਈ ਦਿੱਤੀ।ਇਸ ਮੌਕੇ ਪ੍ਰੋ: ਜਸਪ੍ਰੀਤ ਸਿੰਘ, ਪ੍ਰੋ: ਸੁਖਰਾਜ ਸਿੰਘ, ਪ੍ਰੋ: ਹਰਪ੍ਰੀਤ ਕੌਰ ਰੂਬੀ ਤੋਂ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ। ਪ੍ਰੋਗਰਾਮ ਕੋਆਰਡੀਨੇਟਰ ਡਾ: ਸੁਮਨ ਸ਼ਰਮਾ, ਪ੍ਰੋ. ਨੀਤੂ ਅਗਰਵਾਲ ਤੇ ਪ੍ਰੋ: ਸੰਜੀਵ ਦੱਤਾ ਵਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੌਰ ਤੇ ਉਪਰਾਲੇ ਕੀਤੇ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply