ਲੌਂਗੋਵਾਲ, 18 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ‘ਚ ਕੋਰੋਨਾ ਨਾਮ ਦੀ ਭਿਆਨਕ ਬਿਮਾਰੀ ਨੇ ਹਰ ਵਰਗ ਨੂੰ ਮੁਸੀਬਤ ਵਿੱਚ ਫਸਾਇਆ
ਹੈ।ਸਰਕਾਰਾਂ ਦਾ ਮੁੱਢਲਾ ਫਰਜ਼ ਆਪਣੇ ਦੇਸ਼ ਤੇ ਸੂਬਿਆਂ ਦੇ ਵਸਨੀਕਾਂ ਨੂੰ ਰਾਹਤ ਦਿਵਾਉਣਾ ਹੁੰਦਾ ਹੈ।ਪਰ ਮੌਜੂਦਾ ਸਰਕਾਰਾਂ ਆਪਣਾ ਬਣਦਾ ਰੋਲ ਅਦਾ ਕਰਨ ਦੀ ਬਜ਼ਾਏ ਉਲਟਾ ਜਨਤਾ ‘ਤੇ ਨਿਤ ਨਵਾਂ ਬੋਝ ਪਾ ਰਹੀਆਂ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜੱਥੇਬੰਦੀ ਰਜਿ. ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਕਰਦਿਆਂ ਕਿਹਾ ਕਿ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੇ ਆਦੇਸ਼ਾਂ ਮੁਤਾਬਿਕ ਪੰਜਾਬ ਭਰ ਦੀਆਂ ਟੀਮਾਂ ਵਲੋਂ ਬਿਜਲੀ ਦੇ ਬਿੱਲ, ਸਕੂਲ ਫੀਸਾਂ ਮਾਫ਼ ਕਰਨ ਅਤੇ ਡੀਜ਼ਲ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਘਟਾਉਣ ਬਾਰੇ ਪੰਜਾਬ ਦੇ ਹਰ ਜਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੈਮੋਰੰਡਮ ਭੇਜਿਆ ਜਾਵੇਗਾ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media