Monday, June 15, 2026

ਸਾਉਦੀ ਅਰਬ ਰੋਟੀ ਰੋਜ਼ੀ ਕਮਾਉਣ ਲਈ ਗਏ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ

ਜੰਡਿਆਲਾ ਗੁਰੂ, 18 ਜੁਲਾਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਇਥੋਂ ਥੋੜੀ ਦੂਰ ਪਿੰਡ ਛੱਜਲਵੱਡੀ ਦੇ ਨੌਜਵਾਨ ਕੁਲਵਿੰਦਰ ਸਿੰਘ ਜੋ ਰੋਜ਼ੀ ਰੋਟੀ ਕਮਾਉਣ

ਲਈ ਸਾਊਦੀ ਅਰਬ ਗਿਆ ਹੋਇਆ ਸੀ।ਕਰੀਬ 4 ਮਹੀਨੇ ਪਹਿਲਾਂ ਸਾਉਦੀ ਅਰਬ ਵਿਖੇ ਉਸ ਦੀ ਅਚਾਨਕ ਮੌਤ ਹੋ ਗਈ ਸੀ।ਕੁਲਦੀਪ ਸਿੰਘ ਬੱਲ ਛੱਜਲਵੱਡੀ ਨੇ ਦੱਸਿਆ ਕਿ ਕੁਲਵਿੰਦਰ ਦੀ ਮ੍ਰਿਤਕ ਦੇਹ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਦੇ ਸੀਨੀਅਰ ਆਗੂ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਦੇ ਉਦਮ ਸਦਕਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਦੇ ਸਹਿਯੋਗ ਨਾਲ ਭਾਰਤ ਮੰਗਵਾਈ ਗਈ।ਕੁਲਵਿੰਦਰ ਸਿੰਘ ਦੀ ਦੇਹ ਪਿੰਡ ਪਹੁੰਚਣ ‘ਤੇ ਸੋਗ ਦੀ ਲਹਿਰ ਫੈਲ ਗਈ।ਉਨ੍ਹਾਂ ਦੇ ਪੰਜ ਭੂਤਕ ਸਰੀਰ ਦਾ ਅੰਤਿਮ ਸਸਕਾਰ ਸਿੱਖ ਰਹਿਤ ਮਰਿਯਾਦਾ ਅਨੁਸਾਰ ਕੀਤਾ ਗਿਆ।ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਤੇ ਵਿਧਵਾ ਛੱਡ ਗਿਆ ਹੈ।
                  ਇਸ ਮੌਕੇ ਹਰਜੀਤ ਸਿੰਘ, ਹਰਵੰਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਔਜਲਾ, ਰੇਸ਼ਮ ਸਿੰਘ ਬਾਬਾ ਬਕਾਲਾ, ਸਰਿੰਦਰ ਸਿੰਘ ਸੰਧੂ, ਪਲਵਿੰਦਰ ਸਿੰਘ ਸਰਲੀ, ਗੁਰਦਿਆਲ ਸਿੰਘ, ਪਰਵਿੰਦਰ ਸਿੰਘ, ਗੁਰਭੇਜ ਸਿੰਘ ਤਿੰਮੋਵਾਲ, ਪੂਰਨ ਖੱਖ, ਫਤਿਹ ਸਿੰਘ, ਡਾ. ਗੁਰਿੰਦਰ ਸਿੰਘ ਸਠਿਆਲਾ, ਜੋਗਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜਰ ਸਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …