Thursday, May 7, 2026

ਫੇਸਬੁੱਕ ‘ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਮੋਜੂਦਾ ਸਥਿਤੀ ਤੋਂ ਲੋਕਾਂ ਨੂੰ ਕਰਵਾਇਆ ਜਾਣੂ

ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਬੁੱਧਵਾਰ ਦੀ ਸ਼ਾਮ ਨੂੰ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ ‘ਤੇ ਲਾਈਵ ਗੱਲਬਾਤ ਕਰਦੇ ਹੋਏ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਵਲੋ ਜਾਰੀ ਹਦਾਇਤਾ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜਿਲ੍ਹਾ ਪਠਾਨਕੋਟ ਨੂੰ ਇਸ ਮਹਾਂਮਾਰੀ ਤੋੰ ਬਚਾਉਣ ਵਿੱਚ ਆਪਣਾ ਯੋਗਦਾਨ ਦੇਣ।ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 3 ਮਹੀਨਿਆਂ ਵਿੱਚ ਅਸੀਂ ਮਿਲ ਕੇ ਹਰ ਸਥਿਤੀ ਦਾ ਸਾਹਮਣਾ ਕੀਤਾ ਹੈ ਅਤੇ ਭਵਿੱਖ ਵਿੱਚ ਹੋਰ ਵੀ ਜਿਆਦਾ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਸਾਰੇ ਸਹਿਯੋਗ ਦੇ ਕੇ ਆਪਣੇ ਜਿਲ੍ਹੇ ਨੂੰ ਕਰੋਨਾ ਮੁਕਤ ਬਣਾਈਏ।
                ਉਨ੍ਹਾਂ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘‘ਮਿਸ਼ਨ ਫਤਹਿ‘‘ ਨੂੰ ਸਫਲ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜਿਕ ਸਮਾਗਮਾਂ, ਸੋਗ ਸਮਾਗਮਾਂ ਅਤੇ ਹੋਰ ਇਕੱਠ ਕਰਨ ‘ਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨਾ ਜਿਲ੍ਹੇ ਦੇ ਹਰ ਨਾਗਰਿਕ ਦਾ ਫਰਜ਼ ਹੈ।ਮਾਸਕ ਪਾਉਣਾ ਬੇਹੱਦ ਜਰੂਰੀ ਹੈ।ਇਸ ਨਾਲ ਇੱਕ ਦੂਜੇ ਨੁੰ ਸੰਕਰਮਣ ਤੋ ਬਚਾਇਆ ਜਾ ਸਕਦਾ ਹੈ।ਵਾਰ ਵਾਰ ਹੱਥ ਧੋਣੇ ਅਤੇ ਸੰਭਵ ਹੋਵੇ ਤਾਂ ਸੈਨੈਟਾਈਜਰ ਦੀ ਵਰਤੋ ਕਰਨੀ ਵੀ ਲਾਜ਼ਮੀ ਹੈ।

Check Also

ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …