Wednesday, September 2, 2026

ਪਿਛਲੇ 24 ਘੰਟਿਆਂ ਦੌਰਾਨ 76 ਨਵੇਂ ਪਾਜ਼ਟਿਵ ਮਾਮਲੇ ਆਏ ਸਾਹਮਣੇ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡੀ.ਸੀ

ਲੁਧਿਆਣਾ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 548 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 76 ਨਵੇਂ ਮਾਮਲੇ ਸਾਹਮਣੇ ਆਏ ਹਨ।
                   ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 49332 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 48050 ਦੀ ਰਿਪੋਰਟ ਪ੍ਰਾਪਤ ਹੋਈ ਹੈ।ਇਨ੍ਹਾਂ ਵਿੱਚੋਂ 45980 ਨਤੀਜੇ ਨੈਗੇਟਿਵ ਆਏ ਹਨ, ਜਦਕਿ 1282 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।
                   ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 1770 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 300 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 43 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 33 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 17666 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2742 ਵਿਅਕਤੀ ਇਕਾਂਤਵਾਸ ਹਨ।ਅੱਜ ਵੀ               257 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਅੱਜ 1063 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।
          ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …