Thursday, September 24, 2026

ਪਿਛਲੇ 24 ਘੰਟਿਆਂ ਦੌਰਾਨ ਜਿਲਾ ਸ੍ਰੀ ਮੁਕਤਸਰ ਸਾਹਿਬ ‘ਚ 2 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਦੀ ਅਗਵਾਈ ਵਿੱਚ ਮਿਸ਼ਨ ਫਤਹਿ ਅਧੀਨ ਜਿਲੇ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
                ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ 2 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਿਨਾਂ ਵਿਚੋਂ ਇੱਕ ਕੇਸ ਸ੍ਰੀ ਮੁਕਤਸਰ ਸਾਹਿਬ ਅਤੇ ਇੱਕ ਕੇਸ ਮਲੋਟ ਸ਼ਹਿਰ ਨਾਲ ਸਬੰਧਿਤ ਹੈ। ਉਹਨਾਂ ਦੱਸਿਆ ਕਿ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 12062 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 11284 ਦੀ ਰਿਪੋਰਟ ਨੈਗੇਟਿਵ ਅਤੇ 170 ਮਰੀਜ਼ ਪਾਜ਼ੇਟਿਵ ਹਨ, ਜਿਨਾਂ ਵਿੱਚੋਂ 143 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 26 ਕੇਸ ਐਕਟਿਵ ਹਨ ਅਤੇ 614 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।
              ਅੱਜ ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 276 ਸੈਂਪਲ ਲਏ ਗਏ ਹਨ। ਜਿਲਾ ਪ੍ਰਸ਼ਾਸਣ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ ਕਰਕੇ ਇਨਾਂ ਮਰੀਜਾਂ ਵਿੱਚੋਂ ਹੁਣ ਤੱਕ 143 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ।ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿਚ ਹੀ ਰਹਿਣਾ ਚਾਹੀਦਾ ਹੈ।ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ।
                ਜਿਲਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ਼ ਸਿੰਘ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਇਆ ਜਾਵੇ, ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵੀ ਆਦਮੀ ਬਾਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੈਕਅੱਪ ਕਰਵਾਇਆ ਜਾਵੇ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …