Friday, July 31, 2026

ਜਿਲੇ ਵਿੱਚ ਕਰੋਨਾ ਪਾਜ਼ਟਿਵ ਦੇ 6 ਨਵੇਂ ਕੇਸ ਆਏ ਸਾਹਮਣੇ

14 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ, ਮਿਲੀ ਛੁੱਟੀ – ਸਿਵਲ ਸਰਜਨ

ਫਰੀਦਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਸਮੂਹ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਸ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਅਡਵਾਇਜ਼ਰੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।ਉਨ੍ਹਾਂ ਆਮ ਲੋਕਾਂ ਨੂੰ ਸੁਚੇਤ ਰਹਿਣ ਅਤੇ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਇਸ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਸਕੇ।
                  ਉਨਾਂ ਦੱਸਿਆ ਕਿ ਅੱਜ ਫਰੀਦਕੋਟ ਜ਼ਿਲੇ ਵਿੱਚ 14 ਕਰੋਨਾ ਮਰੀਜ਼ਾਂ ਨੂੰ ਸਿਹਤਯਾਬ ਹੋਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦੋਂ ਕਿ ਜ਼ਿਲੇ ਵਿੱਚ 6 ਕਰੋਨਾ ਪਾਜੀਟਿਵ ਨਵੇਂ ਕੇਸ ਸਾਹਮਣੇ ਆਏ ਹਨ।ਜਿੰਨਾਂ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ 2 ਡਾਕਟਰ, 1 ਸਟਾਫ ਨਰਸ, 1 ਬੀ.ਐਸ.ਸੀ ਦਾ ਵਿਦਿਆਰਥੀ ਅਤੇ ਫਰੀਦਕੋਟ ਦੀ ਬਾਲਾ ਜੀ ਕਲੌਨੀ ਦਾ 41 ਸਾਲਾ ਵਿਅਕਤੀ, ਗੁਰੂ ਨਾਨਕ ਕਲੌਨੀ ਦਾ 32 ਸਾਲਾ ਨੌਜਵਾਨ ਸ਼ਾਮਲ ਹੈ।
               ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ ਕਰੋਨਾ ਦੇ 193 ਪਾਜ਼ੀਟਿਵ ਕੇਸ ਸਾਹਮਣੇ ਆਏ ਸਨ।ਜਿੰਨਾ ਵਿਚੋਂ 149 ਮਰੀਜ਼ ਤੰਦਰੁਸਤ ਹੋ ਚੁੱਕੇ ਹਨ ਅਤੇ ਹੁਣ ਜ਼ਿਲੇ ਵਿੱਚ ਕੁੱਲ 44 ਐਕਟਿਵ ਕੇਸ ਹਨ।ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 12712 ਸੈਂਪਲ ਲਏ ਗਏ ਹਨ।ਉਨਾਂ ਲੋਕਾਂ ਨੂੰ ਪੰਜਾਬ ਸਰਕਾਰ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕੱਠ ਵਗੈਰਾ ਬਿਲਕੁੱਲ ਨਾ ਕਰਨ ਅਤੇ ਸੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ।
            ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ, ਡਾ. ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਪਾਜ਼ਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ, ਸਟਾਫ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਉਨ੍ਹਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …