Sunday, March 15, 2026

ਮਿਸ਼ਨ ਫਤਿਹ – ਜਿਲੇ `ਚ ਹੁਣ ਤੱਕ 189 ਮਰੀਜ਼ਾਂ ਨੇ ਪਾਈ ਕੋਰੋਨਾ `ਤੇ ਜਿੱਤ

ਸ਼ਨੀਵਾਰ ਪੋਜ਼ੀਟਿਵ ਆਏ 12 ਵਿਅਕਤੀਆਂ ‘ਚ 11 ਬੀ.ਐਸ.ਐਫ ਟਰੇਨਿੰਗ ਸੈਂਟਰ ਖੜਕਾਂ ਨਾਲ ਸਬੰਧਤ

ਹੁਸ਼ਿਆਰਪੁਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 19580 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ ਅਤੇ 189 ਵਿਅਕਤੀਆਂ ਨੇ ਕੋਰੋਨਾ ਵਾਇਰਸ ਖਿਲਾਫ਼ ਜਿੱਤ ਪਾ ਲਈ ਹੈ।ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਨਹੀਂ ਬਲਕਿ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਅਤੇ ਸਾਵਧਾਨੀਆਂ ਅਪਨਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ।ਉਨਾਂ ਦੱਸਿਆ ਕਿ ਠੀਕ ਹੋਏ ਵਿਅਕਤੀਆਂ ਨੂੰ ਘਰਾਂ ਵਿੱਚ ਭੇਜਿਆ ਜਾ ਰਿਹਾ ਹੈ।
                 ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜਾਗਰੂਕਤਾ ਲਈ ਕੁਆਰਨਟੀਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਉਨਾਂ ਕਿਹਾ ਕਿ ਲੋਕ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ।ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ਸਿਰ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
                 ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 21231 ਸੈਂਪਲ ਲਏ ਗਏ ਹਨ। ਸ਼ਨੀਵਾਰ 697 ਸੈਂਪਲ ਲਏ ਗਏ, ਜਦਕਿ 756 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ ਵਿੱਚ 12 ਵਿਅਕਤੀਆਂ ਦੇ ਟੈਸਟ ਪੋਜ਼ਟਿਵ ਆਏ ਹਨ।ਉਨਾਂ ਕਿਹਾ ਕਿ 1387 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ 30 ਕੇਸ ਇਨਵੈਲਿਡ ਪਾਏ ਗਏ ਹਨ।ਉਨਾਂ ਕਿਹਾ ਕਿ ਹੁਣ ਜ਼ਿਲੇ ਵਿੱਚ 266 ਪੋਜ਼ੀਟਿਵ ਕੇਸ ਹੋ ਚੁੱਕੇ ਹਨ, ਜਦਕਿ ਐਕਟਿਵ ਕੇਸਾਂ ਦੀ ਗਿਣਤੀ 68 ਹੋ ਗਈ ਹੈ। ਉਨਾਂ ਕਿਹਾ ਕਿ ਸ਼ਨੀਵਾਰ ਪੋਜ਼ੀਟਿਵ ਆਏ 12 ਵਿਅਕਤੀਆਂ ਵਿੱਚ 11 ਵਿਅਕਤੀ ਬੀ.ਐਸ.ਐਫ ਟਰੇਨਿੰਗ ਸੈਂਟਰ ਖੜਕਾਂ ਨਾਲ ਸਬੰਧਤ ਹਨ ਅਤੇ ਇਕ ਵਿਅਕਤੀ ਪੀ.ਐਚ.ਸੀ ਪੋਸੀ ਅਧੀਨ ਆਉਂਦੇ ਪਿੰਡ ਦਾ ਹੈ।ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦੇ ਹੋਏ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …