ਭਾਰੀ ਫੋਰਸ ਲਗਾਉਣ ਦੀ ਕੀਤੀ ਨਿਖੇਧੀ


ਬਠਿੰਡਾ, 16 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਗੁਰਦੁਆਰਾ ਜੰਡਾਲੀਸਰ ਸਾਹਿਬ 9 ਸਤੰਬਰ 1999 ਨੂੰ ਜਮੀਨ ਦੇ ਮਾਲਕ ਉਗਰ ਸਿੰਘ, ਭਿੰਦਰ ਸਿੰਘ ਅਤੇ ਮਹਿੰਦਰ ਸਿੰਘ ਆਪਣੇ ਵਕੀਲ ਇਕਬਾਲ ਸਿੰਘ ਚਹਿਲ ਆਦਿ ਨੇ ਪਿੰਡ ਦੀਆਂ ਸੰਗਤਾਂ ਦੀ ਹਾਜਰੀ ਵਿੱਚ ਸਾਨੂੰ ਸੇਵਾ ਸੌਂਪੀ ਸੀ ਤੇ ਉਸ ਦਿਨ ਤੋਂ ਲੈ ਕੇ ਹੁਣ ਤੱਕ ਗੁਰਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ਦੀ ਸੇਵਾ ਕੀਤੀ ਜਾ ਰਹੀ ਹੈ, ਇਸ ਵਿੱਚ ਸ਼੍ਰੋਮਣੀ ਕਮੇਟੀ ਦਾ ਕੋਈ ਹੱਕ ਨਹੀਂ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਵੱਲੋਂ ਨਜਾਇਜ਼ ਕਬਜਾ ਕੀਤਾ ਹੋਇਆ ਹੈ ਜੋ ਹਰ ਹਾਲਤ ਵਿੱਚ ਮੁਕਤ ਕਰਵਾਇਆ ਜਾਵੇਗਾ ਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਗਤਾਂ ਦੇ ਫੈਸਲੇ ਅਨੁਸਾਰ ਹੀ ਕੀਤੀ ਜਾਵੇਗੀ।ਇਹ ਫੈਸਲਾ ਪੰਥਕ ਸੇਵਾ ਲਹਿਰ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਗੁਰਦੁਆਰਾ ਸਾਹਿਬ ਦੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਨ ਅਤੇ ਰਸਤਿਆਂ ਦੀ ਨਾਕਾਬੰਦੀ ਕਰਨ ਦੀ ਨਿੰਦਾ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਅੱਜ ਪਿੰਡ ਦੀਆਂ ਸੰਗਤਾਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਸੌਂਪਣ ਲਈ ਲੈਣ ਆਈਆਂ ਸਨ ਪਰ ਇਹ ਫੈਸਲਾ ਮਾਨਯੋਗ ਅਦਾਲਤ ਵਿੱਚ ਚਲ ਰਿਹਾ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਨਜਾਇਜ਼ ਤਰੀਕੇ ਨਾਲ ਕਬਜੇ ਕੀਤਾ ਗਿਆ ਹੈ ਤੇ ਪਿੰਡ ਵਾਸੀ ਇਸੇ ਕਰਕੇ ਹੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾਉਣ ਲਈ ਆਏ ਹਨ ਤੇ ਜੋ ਫੈਸਲਾ ਸੰਗਤ ਕਰੇਗੀ ਉਸੇ ਅਨੁਸਾਰ ਹੀ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕੀਤੀ ਜਾਵੇਗੀ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਨਾਲ ਬਾਬਾ ਬਲਜੀਤ ਸਿੰਘ ਦਾਦੂਵਾਲ ਦਾ ਕੋਈ ਸਬੰਧ ਨਹੀਂ ਤੇ ਇਸ ਗੁਰਦੁਆਰਾ ਸਾਹਿਬ ਵਿੱਚ ਦਾਦੂਵਾਲ ਨੂੰ ਵੜਨ ਨਹੀਂ ਦਿੱਤਾ ਜਾਵੇਗਾ ਤੇ ਜੋ ਪਿੰਡ ਦੀ ਕਮੇਟੀ ਹੁਣ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾਅ ਰਹੀ ਹੈ, ਉਸੇ ਅਧੀਨ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਪਿੰਡ ਵਾਸੀਆਂ ਕੋਲ ਰਹਿਣਗੇ।ਉਹਨਾਂ ਗੁਰਦੁਆਰਾ ਸਾਹਿਬ ਦੀ ਮਾਨ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਗੁਰ ਮਰਿਆਦਾ ਅਨੁਸਾਰ ਹੀ ਸੇਵਾ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਗੱਲ ਕਰਨੀ ਚਾਹੀ ਤਾਂ ਉਹਨਾਂ ਦੇ ਫੋਨ ਨਾ ਚੱਕਣ ਕਰਕੇ ਸੰਪਰਕ ਨਾ ਹੋ ਸਕਿਆ।
ਕੈਪਸ਼ਨ:- ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦੇਣ ਵਾਲੇ ਪਰਿਵਾਰ ਦੇ ਮੈਂਬਰ ਕਾਗਜ਼ ਪੱਤਰ ਮੀਡੀਆ ਨੂੰ ਦਿਖਾਉਂਦੇ ਹੋਏ ਅਤੇ ਗੁਰਦੁਆਰਾ ਸਾਹਿਬ ਅੱਗੇ ਪੁਲਿਸ ਦਾ ਪਹਿਰਾ। ਤਸਵੀਰ