ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸੀ.ਬੀ.ਐਸ.ਈ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ‘ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ
ਸਕੂਲ ਸ਼ੇਰੋਂ ਦਾ ਨਤੀਜਾ 100 ਫੀਸਦ ਰਿਹਾ ਹੈ।ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।