Saturday, September 21, 2024

ਮਿਸ਼ਨ ਫ਼ਤਿਹ – 6 ਜਣੇ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤੇ – ਡਿਪਟੀ ਕਮਿਸ਼ਨਰ

ਸੰਗਰੂਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਅੰਦਰ ਐਤਵਾਰ ਦੀ ਸ਼ਾਮ ਤੱਕ 6 ਹੋਰ ਜਣਿਆਂ ਨੇ ਕਰੋਨਾ ਨੂੰ ਮਾਤ ਪਾਉਣ ਉਪਰੰਤ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ ਹਨ।ਉਨ੍ਹਾਂ ਦੱਸਿਆ ਕਿ ਅੱਜ ਘਰ ਪਰਤੇ 6 ਜਣਿਆਂ `ਚੋਂ 3 ਕੋਵਿਡ ਕੇਅਰ ਸੈਂਟਰ ਭੋਗੀਵਾਲ ਤੋਂ, 1 ਮਲੇਰਕੋਟਲਾ ਤੋਂ, 1 ਸਿਵਲ ਹਸਪਤਾਲ ਸੰਗਰੂਰ ਤੋਂ ਅਤੇ 1 ਨੇ ਘਰ ਇਕਾਂਤਵਾਸ `ਚ ਰਹਿ ਕੇ ਹੀ ਕੋਰੋਨਾ `ਤੇ ਫਤਿਹ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੋਵਿਡ-19 ਤੋਂ ਬਚਾਓ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹ ਇੱਕ ਅਜਿਹਾ ਵਾਇਰਸ ਹੈ, ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ।ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ।
                      ਰਾਮਵੀਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ।ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ।ਉਨ੍ਹਾਂ ਕਿਹਾ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …