Monday, December 23, 2024

ਐਸ.ਬੀ.ਆਈ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੈਂਟੀਲੇਟਰ ਤੇ ਹੋਰ ਸਮਾਨ ਦਿੱਤਾ

ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਿਤ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ ਵਿਰੁੱਧ ਵਿੱਢੀ ਜੰਗ ’ਚ ਮਦਦ ਕਰਨ ਲਈ 2 ਵੈਂਟੀਲੇਟਰ, 20 ਲੀਟਰ ਸੈਨੇਟਾਈਜ਼ਰ ਅਤੇ 2 ਪਾਣੀ ਵਾਲੀਆਂ ਆਟੋਮੈਟਿਕ ਡਿਸਪੈਂਸਰ ਮਸ਼ੀਨਾਂ ਭੇਂਟ ਕੀਤੀਆਂ ਗਈਆਂ।
              ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਐਸ.ਬੀ.ਆਈ ਦੇ ਰੀਜਨਲ ਮੈਨੇਜਰ ਜੀਵਨ ਕਪੂਰ ਅਤੇ ਉਨ੍ਹਾਂ ਦੀ ਟੀਮ ਵਲੋਂ 4 ਲੱਖ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਇਹ ਸਾਮਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਪੁੱਰਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫਤਿਹ ’ਚ ਐਸ.ਬੀ.ਆਈ ਵਲੋਂ ਪਾਏ ਇਸ ਯੋਗਦਾਨ ਕਰਕੇ ਕੋਰੋਨਾਵਾਇਰਸ ਵਿਰੁੱਧ ਵਿੱਢੀ ਇਸ ਜੰਗ ’ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰਪੁਰ ਹੁੰਗਾਰਾ ਮਿਲਿਆ ਹੈ ਅਤੇ ਇਸ ਲਈ ਉਹ ਬੈਂਕ ਦੇ ਸਮੁਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਨ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ, ਐਸ.ਬੀ.ਆਈ ਦੇ ਚੀਫ਼ ਮੈਨੇਜਰ ਰਜਨੀਸ਼ ਕੁਮਾਰ ਤੇ ਰਾਜੇਸ਼ ਕੁਮਾਰ, ਐਲ.ਡੀ.ਐਮ ਸ਼ਾਲੀਨੀ ਮਿੱਤਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਰਾਂਚ ਮੈਨੇਜਰ ਨੈਨਸੀ ਅਗਰਵਾਲ ਅਤੇ ਡਿਪਟੀ ਮੈਨੇਜਰ ਜਗਦੀਸ਼ ਕਾਲੜਾ ਹਾਜ਼ਰ ਸਨ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …