Sunday, December 22, 2024

ਅਕਾਲ ਅਕੈਡਮੀ ਚੁੰਨੀ ਕਲਾਂ ਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 20 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੁੰਨੀ ਕਲਾਂ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ ਦਸਵੀਂ ਜਮਾਤ ਦਾ ਨਤੀਜਾ ਚ 100% ਫੀਸਦ ਰਿਹਾ।ਮਿਸ ਪਾਰੂਲ ਨੇ 97.8% ਅੰਕਾਂ ਨਾਲ ਜ਼ਿਲ੍ਹੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰਸ਼ਰਨ ਸਿੰਘ, ਗੁਰਤਾਜ ਸਿੰਘ, ਪ੍ਰਭਜੋਤ ਸਿੰਘ ਅਤੇ ਅਰਸ਼ਦੀਪ ਕੌਰ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ।ਇਸ ਤੋਂ ਇਲਾਵਾ 11 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ।ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤੀ ਔਸਤਨ ਅੰਕ ਪ੍ਰਤੀਸ਼ਤ 81.32% ਹੈ। ਸਾਰੇ 25 ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …