Sunday, October 25, 2026

ਸੋਨੀ ਵਲੋਂ ਵਾਰਡ ਨੰ: 71 ‘ਚ ਅੰਮ੍ਰਿਤ ਪ੍ਰਾਜੈਕਟ ਤਹਿਤ ਪਾਣੀ ਦੀਆਂ ਦੇ ਪਾਇਪਾਂ ਦੇ ਕੰਮ ਸ਼ੁਰੂਆਤ

15 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈਲ ਦੇ ਕੰਮ ਦਾ ਕੀਤਾ ਉੋਦਘਾਟਨ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ

ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪਹੁੰਚੇ।ਸੋਨੀ ਨੇ ਇਸ ਸਮੇਂ ਅੰਮ੍ਰਿਤ ਪ੍ਰਾਜੈਕਟ ਤਹਿਤ ਪੀਣ ਵਾਲੇ ਪਾਣੀ ਦੀਆਂ ਪਾਇਪਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ।ਸੋਨੀ ਨੇ ਦੱਸਿਆ ਕਿ ਪੂਰੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀਆਂ ਮਿਆਰੀ ਪਾਇਪਾਂ ਪਾਈਆਂ ਜਾਣਗੀਆਂ ਅਤੇ ਇਸ ਉਪਰ ਕਰੋੜਾਂ ਰੁਪਏ ਦੀ ਲਾਗਤ ਆਵੇਗੀ।
ਇਸ ਤੋਂ ਪਹਿਲਾਂ ਸੋਨੀ ਵੱਲੋਂ ਪਿੰਡ ਫਤਾਹਪੁਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਟਿਊਬਵੈਲ ਦੇ ਕੰਮ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਇਸ ਪਿੰਡ ਵਿੱਚ ਗਲੀਆਂ-ਨਾਲੀਆਂ, ਸਕੂਲ ਦੀ ਇਮਾਰਤ ਅਤੇ ਨਵੀਂ ਡਿਸਪੈਂੋੋਸਰੀ ਵੀ ਬਣ ਚੁੱਕੀ ਹੈ।ਪਿੰਡ ਵਿੱਚ ਨਵਾਂ ਪਾਰਕ ਬਣਾਉਣ ਲਈ ਜਗਾ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਅਤੇ ਇਥੇ ਬੱਚਿਆਂ ਦੇ ਖੇਡਣ ਲਈ 50 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਪਾਰਕ ਉਸਾਰਿਆ ਜਾਵੇਗਾ।
              ਕੋਵਿਡ -19 ਮਹਾਂਮਾਰੀ ਦੀ ਗੱਲ ਕਰਦਿਆਂ ਸੋਨੀ ਨੇ ਕਿਹਾ ਕਿ ਆਪੋ ਆਪਣੀਆਂ ਵਾਰਡਾਂ ਦੇ ਕੌਂਸਲਰ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਮੋਹਰੀ ਭੂਮਿਕਾ ਅਦਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਖੁਦ ਅੱਗੇ ਆਉਣਾ ਪਵੇਗਾ।
                 ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਲਖਵਿੰਦਰ ਸਿੰਘ ਲੱਖਾ, ਨਿਸ਼ਾਨ ਸਿੰਘ ਆੜਤੀ, ਕਰਤਾਰ ਸਿੰਘ ਫੌਜੀ, ਹਰਦੀਪ ਸਿੰਘ ਤੁੰਗ, ਰੋਬਿਨ ਸਿੰਘ, ਲਖਵਿੰਦਰ ਸਿੰਘ ਅਤੇ ਕੈਪਟਨ ਸਿੰਘ ਵੀ ਹਾਜ਼ਰ ਸਨ।

Check Also

BBK Dav College Women Concludes Vision to Venture – Yuva Innovation Mela 3.0

Amritsar, October 23 (Punjab Post Bureau) – BBK DAV College for Women concluded Vision to …