Wednesday, July 29, 2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਟਰੈਕਟਰ ਮਾਰਚ ਕਰ ਕੇ ਰੋਸ ਪ੍ਰਦਰਸ਼ਨ

ਫਿਰੋਜਪੁਰ, 22 ਜੁਲਾਈ (ਸਤਬੀਰ ਬਰਾੜ) – ਸਥਾਨਕ ਗੁਰਦੁਆਰਾ ਸਾਰਾਗੜ੍ਹੀ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲ੍ਹਾ ਫਿਰੋਜਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਜ਼ਿਲ੍ਹੇ ਭਰ ‘ਚੋਂ ਆਏ ਹੋਏ ਕਿਸਾਨਾਂ ਨੇ ਡੀ.ਸੀ ਦਫਤਰ ਤੱਕ ਟਰੈਕਟਰ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ।
                ਅਮਰੀਕ ਸਿੰਘ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ ਵਿੱਚ ਪਿਛਲੇ ਦਿਨੀਂ ਜੋ ਕਿਸਾਨੀ ਦੇ ਤਿੰਨ ਆਰਡੀਨੈੱਸ ਭਾਰਤ ਸਰਕਾਰ ਨੇ ਜਾਰੀ ਕੀਤੇ ਹਨ ਉਨ੍ਹਾਂ ਨੂੰ ਵਿਧਾਨ ਸਭਾ ਸੈਸ਼ਨ ਬੁਲਾ ਕੇ ਤੁਰੰਤ ਰੱਦ ਕਰਨ, ਬਿਜਲੀ ਸੋਧ ਬਿੱਲ ਪਾਸ ਕਰਨ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੌਮਾਂਤਰੀ ਮੰਡੀ ਬੋਰਡ ਨਾਲ ਜੋੜਨ ਦੀ ਮੰਗ ਕੀਤੀ ਗਈ ਹੈ।ਪੰਜਾਬ ਸਰਕਾਰ ਵਲੋਂ ਟੈਕਸ ਘਟਾ ਕੇ ਲੋਕਾਂ ਨੂੰ ਡੀਜ਼ਲ ਪੈਟਰੋਲ ਚੰਡੀਗੜ੍ਹ ਦੇ ਰੇਟਾਂ ‘ਤੇ ਦਿੱਤਾ ਜਾਵੇ।ਫ਼ਸਲ ਦੇ ਐਮ.ਐਸ.ਪੀ ਯਕੀਨੀ ਬਣਾਏ ਜਾਣ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ‘ਤੇ 302 ਦਾ ਪਰਚੇ ਦਰਜ ਕੀਤੇ ਜਾਣ ਅਤੇ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਪੰਜਾਬ ਦੇ ਸਮੁੱਚੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ।
           ਇਸ ਮੌਕੇ ਕਿਰਨਪਾਲ ਸਿੰਘ ਮੁੱਖ ਸਕੱਤਰ ਜਿਲ੍ਹਾ ਫਿ਼ਰੋਜ਼ਪੁਰ, ਸੁਖਪਾਲ ਸਿੰਘ ਬੁੱਟਰ, ਦਰਸ਼ਨ ਸਿੰਘ ਭਾਲਾ, ਜਲੌਰ ਸਿੰਘ ਖ਼ਜ਼ਾਨਚੀ, ਪਰਮਿੰਦਰ ਸਿੰਘ ਕੁੱਲਗੜ੍ਹੀ ਮੀਤ ਪ੍ਰਧਾਨ, ਜਗਤਾਰ ਸਿੰਘ ਸਰਪੰਚ, ਜਸਪਾਲ ਸਿੰਘ ਮੀਤ ਪ੍ਰਧਾਨ, ਪੁਸ਼ਪਿੰਦਰ ਸਿੰਘ, ਸਰਜੀਤ ਸਿੰਘ, ਸਰਬਜੀਤ ਸਿੰਘ ਗਿੱਲ, ਜਗਰੂਪ ਸਿੰਘ, ਹਰਪਾਲ ਸਿੰਘ ਰੁਕਣ ਸ਼ਾਹ ਵਾਲਾ, ਗੁਰਮੇਲ ਸਿੰਘ ਲੋਹਗੜ੍ਹ, ਪਰਵਿੰਦਰ ਸਿੰਘ ਲੋਹਗੜ ਕਰਮਜੀਤ ਸਿੰਘ ਚੋਹਲਾ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …