Saturday, April 11, 2026

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਦਾ ਨਤੀਜਾ 100%

ਮਲੋਟ, 22 ਜੁਲਾਈ (ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਾਸਤੇ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦਾ

ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।ਪ੍ਰਿੰਸੀਪਲ ਵਿਜੇ ਗਰਗ ਨੇ ਦੱਸਿਆ ਕਿ ਇਸ ਸਕੂਲ ਦੇ ਸਾਇੰਸ, ਕਾਮਰਸ ਅਤੇ ਆਰਟਸ ਦੀਆਂ ਸਾਰੀਆਂ ਵਿਦਿਆਰਥਣਾਂ ਫਸਟ ਡਵੀਜ਼ਨ ਵਿੱਚ ਪਾਸ ਹੋਈਆਂ ਹਨ।ਸਾਇੰਸ ਗਰੁੱਪ ਦੀ ਵਿਦਿਆਰਥਣ ਰੀਆ ਨੇ 95.5% ਅਤੇ ਖੁਸ਼ੀ ਨੇ 94% ਨੰਬਰ ਪ੍ਰਾਪਤ ਕੀਤੇ, ਇੰਟਰ ਆਰਟਸ ਵਿਚੋਂ ਦੀਪਿਕਾ ਨੇ 94% ਅਤੇ ਹਰਮਨ ਜੀਤ ਕੌਰ ਨੇ 91% ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਦਾ ਸਬੂਤ ਦਿੱਤਾ।ਇਸ ਸਕੂਲ ਦੀਆਂ 12 ਵਿਦਿਆਰਥਣਾਂ ਨੇ 90% ਤੋ ਵੱਧ ਨੰਬਰ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।
                     ਪ੍ਰਿੰਸੀਪਲ ਵਿਜੈ ਗਰਗ ਨੇ ਇਸ ਰਿਜਲਟ ਦਾ ਸੇਹਰਾ ਅਧਿਆਪਕ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਲਗਨ ਨੂੰ ਦਿੱਤਾ।ਉਨਾਂ ਕਿਹਾ ਕਿ ਸੈਸ਼ਨ 2020-21 ਲਈ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪੂਰੀ ਮਿਹਨਤ ਕਰਵਾਈ ਜਾ ਰਹੀ ਹੈ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …