Saturday, September 21, 2024

ਫਰਦ ਕੇਂਦਰ ‘ਚ ਏ.ਐਸ.ਐਮ ਵੱਲੋਂ ਸਟਾਫ ਤੇ ਹੋਰਨਾਂ ਨੂੰ ਕੀਤਾ ਮਿਸ਼ਨ ਫਤਿਹ ਪ੍ਰਤੀ ਜਾਗਰੂਕ

ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਓ ਦੇ ਜਾਗਰੁਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਅੱਜ ਇਸ ਲੜੀ ਅਧੀਨ ਫਰਦ ਕੇਂਦਰ ਪਠਾਨਕੋਟ ਵਿੱਚ ਸਹਾਇਕ ਸਿਸਟਮ ਮੈਨੇਜਰ ਸ੍ਰੀ ਨਰੇਸ ਕੁਮਾਰ ਜਗੋਤਰਾ ਦੀ ਪ੍ਰਧਾਨਗੀ ਵਿੱਚ ਇੱਕ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਅਧੀਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਲਈ ਲੋਕਾਂ ਵਿੱਚ ਜਾਗਰੁਕਤਾ ਪਰਚੇ ਵੀ ਵੰਡੇ ਗਏ ਅਤੇ ਲੋਕਾਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ।
                    ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਰੇਸ ਕੁਮਾਰ ਜਗੋਤਰਾ ਸਹਾਇਕ ਸਿਸਟਮ ਮੈਨੇਜਰ ,ਫਰਦ ਕੇਂਦਰ ਪਠਾਨਕੋਟ ਨੇ ਦੱਸਿਆ ਕਿ ਸਟਾਫ ਨੂੰ ਕੋਵਾ ਐਪ ਡਾਊਨਲੋਡ ਕਰਵਾਕੇ ਮਿਸ਼ਨ ਫਤਿਹ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫਰਦ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਜਾਗਰੁਕ ਕੀਤਾ ਜਾ ਰਿਹਾ ਹੈ।ਫਰਦ ਕੇਂਦਰ ਦੇ ਬਾਹਰ ਹੈਂਡ ਵਾਸ ਕਰਨ ਦੀ ਵੀ ਵਿਵਸਥਾ ਕੀਤੀ ਗਈ ਹੈ ਅਤੇ ਲੋਕਾਂ ਨੂੰ ਵੀ ਸੋਸਲ ਡਿਸਟੈਂਸ ਬਣਾਈ ਰੱਖਣ ਲਈ ਅਪੀਲ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਆਓ ਜਾਗਰੁਕ ਹੋਈਏ ਅਤੇ ਆਪਣੇ ਜਿਲ੍ਹੇ ਨੂੰ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖੀਏ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …