ਅੰਮ੍ਰਿਤਸਰ, 22 ਜੁਲਾਈ (ਗੁਰਪ੍ਰੀਤ ਸਿੰਘ) – ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲੇਬ ਕੁਮਾਰ ਦੇਬ ਵੱਲੋਂ ਪੰਜਾਬੀਆਂ ਲਈ ਕੀਤੀ ਗਈ ਅਪਮਾਨਜਨਕ ਸ਼ਬਦਾਵਲੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬਿਪਲੇਬ ਦੇਬ ਨੇ ਕਿਹਾ ਸੀ ਪੰਜਾਬੀ ਅਤੇ ਜਾਟ ਕਿਸੇ ਤੋਂ ਡਰਦੇ ਨਹੀਂ ਹਨ, ਬਹੁਤ ਤਾਕਤਵਰ ਹਨ, ਪ੍ਰੰਤੂ ਘੱਟ ਦਿਮਾਗ ਵਾਲੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਦੀ ਇਸ ਟਿਪਣੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਸ ਨੂੰ ਅਜਿਹਾ ਨਹੀਂ ਸੀ ਕਹਿਣਾ ਚਾਹੀਦਾ।ਲੌਂਗੋਵਾਲ ਨੇ ਆਖਿਆ ਕਿ ਪੰਜਾਬੀ ਅਤੇ ਸਰਦਾਰ ਦੇਸ਼ ਦੀ ਇਜ਼ਤ ਦੇ ਰੱਖਵਾਲੇ ਹਨ, ਇਨ੍ਹਾਂ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ।ਉਨ੍ਹਾਂ ਕਿਹਾ ਕਿ ਇੱਕ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਿਸੇ ਭਾਈਚਾਰੇ ਵਿਰੁੱਧ ਅਪਮਾਨ ਭਰੀ ਟਿਪਣੀ ਕਰਨੀ ਸ਼ੋਭਾ ਨਹੀਂ ਦਿੰਦੀ।ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪੂਰੀ ਦੁਨੀਆਂ ਅੰਦਰ ਆਪਣੀ ਲਿਆਕਤ ਨਾਲ ਨਾਮ ਚਮਕਾਇਆ ਹੈ।ਇਕੱਲੇ ਭਾਰਤ ਹੀ ਨਹੀਂ ਸਗੋਂ ਸਾਰੀ ਦੁਨੀਆਂ ਵਿਚ ਸਿੱਖਾਂ ਦੀਆਂ ਪ੍ਰਾਪਤੀਆਂ ਬੇਸ਼ੁਮਾਰ ਹਨ।ਭਾਰਤ ਦੀ ਗੱਲ ਕਰੀਏ ਤਾਂ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ।80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ।ਦੇਸ਼ ਦੀ ਰਖਵਾਲੀ ਅਤੇ ਤਰਕੀ ਲਈ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦੀ ਸਮਝ ’ਤੇ ਸੁਆਲ ਕਰਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਦੀ ਬੇਸਮਝੀ ਹੈ।ਉਸ ਨੂੰ ਸਿੱਖ ਕੌਮ ਦੇ ਇਤਿਹਾਸ ਅਤੇ ਪ੍ਰਾਪਤੀਆਂ ਨੂੰ ਸਾਹਮਣੇ ਰੱਖ ਕੇ ਹੀ ਕੋਈ ਟਿਪਣੀ ਕਰਨੀ ਚਾਹੀਦੀ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …