Thursday, December 12, 2024

ਸੇਵਾ ਕੇਂਦਰ ਪਠਾਨਕੋਟ ‘ਚ ਡੀ.ਐਮ ਵਲੋਂ ਸਟਾਫ ਤੇ ਹੋਰਨਾਂ ਨੂੰ ਮਿਸ਼ਨ ਫਤਿਹ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਕਰੋਨਾ ਵਾਇਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਪਿਛਲੇ ਕਰੀਬ ਇੱਕ ਮਹੀਨੇ ਤੋਂ ਜਿਆਦਾ ਸਮੇਂ ਤੋਂ ਪੂਰੇ ਪੰਜਾਬ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵੀ ਮਿਸ਼ਨ ਫਤਿਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਵੱਖ-ਵੱਖ ਸੰਗਠਨਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਜਾਗਰੁਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਮਿਸ਼ਨ ਫਤਿਹ ਅਧੀਨ ਅੱਜ ਸੇਵਾ ਕੇਂਦਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿੱਚ ਜਿਲ੍ਹਾ ਮੈਨੇਜਰ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ‘ਚ ਕਰੋਨਾ ਵਾਇਰਸ ਤੋਂ ਬਚਾਓ ਲਈ ਜਾਗਰੂਕਤਾ ਪ੍ਰੋਗਰਾਮ ਚਲਾਇਆ ਗਿਆ।ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਅਧੀਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਲਈ ਲੋਕਾਂ ਵਿੱਚ ਜਾਗਰੁਕਤਾ ਪਰਚੇ ਵੀ ਵੰਡੇ ਗਏ ।
                ਸੁਰੇਸ਼ ਕੁਮਾਰ ਜਿਲ੍ਹਾ ਮੈਨੇਜਰ ਸੇਵਾ ਕੇਂਦਰ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਅੱਜ ਸੇਵਾ ਕੇਂਦਰ ਵਿਖੇ ਸਟਾਫ ਨੂੰ ਜਾਗਰੁਕ ਕੀਤਾ ਗਿਆ ਹੈ ਅਤੇ ਸਟਾਫ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਮਿਸ਼ਨ ਫਤਿਹ ਨਾਲ ਵੀ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫਰਦ ਕੇਂਦਰ ਵਿੱਚ ਆਉਂਣ ਵਾਲੇ ਲੋਕਾਂ ਨੂੰ ਵੀ ਜਾਗਰੁਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਫਰਦ ਕੇਂਦਰ ਦੇ ਬਾਹਰ ਹੈਂਡ ਵਾਸ਼ ਕਰਨ ਦੀ ਵੀ ਵਿਵਸਥਾ ਕੀਤੀ ਗਈ ਹੈ ਅਤੇ ਲੋਕਾਂ ਨੂੰ ਵੀ ਸੋਸਲ ਡਿਸਟੈਂਸ ਬਣਾਈ ਰੱਖਣ ਲਈ ਵੀ ਸਰਕਲ ਲਗਾਏ ਗਏ ਹਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਅਪੀਲ ਵੀ ਕੀਤੀ ਜਾਂਦੀ ਹੈ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …