ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਨੇ ਸਮਾਜਿਕ ਜਿੰਮੇਵਾਰੀ ਤਹਿਤ ਕਰੋਨਾ ਦੀ ਰੋਕਥਾਮ ਲਈ ਰੈਡ ਕਰਾਸ ਨੂੰ ਮਾਸਕ ਤੇ ਸੈਨੀਟਾਈਜ਼ਰ ਸੌਂਪੇ ਗਏ।ਮੰਡਲ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਲੀਡ ਬੈਂਕ ਹੋਣ ਕਾਰਨ ਜਿਲੇ ਵਿੱਚ ਪੰਜਾਬ ਨੈਸ਼ਨਲ ਬੈਂਕ ਵਲੋਂ ਪਹਿਲਾਂ ਵੀ ਕੁਦਰਤੀ ਆਫਤਾਂ ਮੌਕੇ ਲੋਕਾਂ ਦੀ ਸਹਾਇਤਾ ਲਈ ਅਨੇਕਾਂ ਕਦਮ ਚੁੱਕੇ ਜਾਂਦੇ ਹਨ।
ਉਨਾਂ ਰੈਡ ਕਰਾਸ ਨੂੰ ਮਾਸਕ ਤੇ ਸੈਨੀਟਾਈਜ਼ਰ ਸੌਂਪਣ ਮੌਕੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਥੇ ਆਪਣੀਆਂ ਸਾਰੀਆਂ ਬਰਾਂਚਾਂ ਰਾਹੀਂ ਕਰੋਨਾ ਵਿਰੁੱਧ ਜਾਗਰੂਕਤਾ ਫੈਲਾਉਣ ਵਿਚ ਵੱਡਾ ਰੋਲ ਨਿਭਾਇਆ ਜਾ ਰਿਹਾ ਹੈ, ਉਥੇ ਹੀ ਇਸ ਤੋਂ ਬਚਾਅ ਬਾਰੇ ਬੈਂਕਾਂ ਵਲੋਂ ਸਿਹਤ ਪ੍ਰੋਟੋਕਾਲ ਦੀ ਮੁਕੰਮਲ ਪਾਲਣਾ ਕੀਤੀ ਜਾ ਰਹੀ ਹੈ।
ਇਸ ਮੌਕੇ ਜਿਲਾ ਲੀਡ ਬੈਂਕ ਦੇ ਪ੍ਰਮੁੱਖ ਉਜਲ ਕੁਮਾਰ ਜਾਇਸਵਾਲ, ਰੈਡ ਕਰਾਸ ਸੁਸਾਇਟੀ ਦੇ ਪ੍ਰਬੰਧਕ ਤੇ ਰਜ਼ਨੀਸ਼ ਕੁਮਾਰ ਹਾਜ਼ਰ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …