ਜਲੰਧਰ, 16 ਅਕਤੂਬਰ (ਪਵਨਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦੇਓ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ, ਲੋਕ ਸਭਾ ਮੈਂਬਰ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਦੇ ਸਤਿਕਾਰਯੋਗ ਪਿਤਾ ਜੀ ਸ਼ਹੀਦ ਦਰਸ਼ਨ ਸਿੰਘ ਕੇ.ਪੀ. ਸਾਬਕਾ ਮੰਤਰੀ ਪੰਜਾਬ, ਵਾਈਸ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ (ਆਈ) ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ 22ਵੀਂ ਬਰਸੀ ਅਤੇ ਮਾਤਾ ਜੀ ਸ਼੍ਰੀਮਤੀ ਕਰਮ ਕੌਰ ਜੀ ਦੀ ਸਾਲਾਨਾ ਬਰਸੀ 18 ਅਕਤੂਬਰ ਦਿਨ ਸ਼ਨਿਚਰਵਾਰ ਨੂੰ 12.00 ਤੋਂ 1.00 ਵਜੇ ਤੱਕ ਮਾਡਲ ਟਾਊਨ-1, ਮਿੱਠਾਪੁਰ ਰੋਡ, ਜਲੰਧਰ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਦੇ ਦਫ਼ਤਰ ਸਕੱਤਰ ਸ਼੍ਰੀ ਬਲਦੇਵ ਸਿੰਘ, ਭੁਪਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਸੁੱਖਾ ਫੋਲੜੀਵਾਲ, ਰਮੇਸ਼ ਕਲੇਰ, ਸ. ਬਲਬੀਰ ਸਿੰਘ ਚੌਹਾਨ, ਸ਼੍ਰੀ ਮਨੋਜ ਅਗਰਵਾਲ, ਭਗਤ ਬਿਸ਼ਨ ਦਾਸ ਆਦਿ ਨੇ ਦੱਸਿਆ ਕਿ ਇਸ ਬਰਸੀ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਅਤੇ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵੀ ਵਿਸ਼ੇਸ਼ ਤੌਰ ‘ਤੇ ਪੁੱਜਣਗੇ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …