Thursday, December 12, 2024

ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਕੋਰਸਾਂ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਲੈਫ.ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ 52 ਕੋਰਟ ਰੋਡ, ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦਾ ਨਵਾ ਸੈਸ਼ਨ 2020-21 ਦੀ ਰਜਿਸਟ੍ਰੇਸ਼ਨ ਸ਼ੁਰੂ ਹੈ।ਜਿਸ ਵਿੱਚ ਬੀਐਸ.ਸੀ ਆਈ.ਟੀ, ਐਮ.ਐਸ.ਸੀ ਆਈ.ਟੀ ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਸ਼ਾਮਿਲ ਹਨ।
ਉਨਾਂ ਦੱਸਿਆ ਕਿ ਇਹ ਕੋਰਸ ਐਕਸ ਸਰਵਿਸਮੈਨ ਅਤੇ ਸ਼ਡਿਊਲ ਕਾਸਟ ਵਰਗ ਦੇ ਬੱਚਿਆਂ ਲਈ ਘੱਟ ਤੋਂ ਘੱਟ ਫੀਸਾਂ ਤੇ ਚਲਾਏ ਜਾਂਦੇ ਹਨ। ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ. ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ ਜੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਵਿਚ ਆ ਸੰਪਰਕ ਕਰ ਸਕਦੇ ਹੋ ਜਾਂ ਦਫਤਰ ਨਾਲ ਫੋਨ ਨੰਬਰ 0183-2212103, 9463646694 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …