Thursday, December 12, 2024

ਸਰਕਾਰੀ ਸਕੂਲ ਸ਼ੇਰੋਂ ਦਾ ਬਾਰਵ੍ਹੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੀ ਬਾਰਵ੍ਹੀ ਸ਼੍ਰੇਣੀ ਦਾ ਨਤੀਜਾ 100 ਪ੍ਰਤੀਸ਼ਤ ਆਇਆ ਹੈ। ਪ੍ਰਿੰਸੀਪਲ ਸੁਖਵੀਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੀ ਵਿਦਿਆਰਥਣ ਰਿਤੂ ਕੌਰ ਪੁੱਤਰੀ ਮੱਖਣ ਸਿੰਘ 96.7%, ਗਗਨਦੀਪ ਕੌਰ ਪੁੱਤਰੀ ਜਗਤਾਰ ਸਿੰਘ 94.8%, ਮਨਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ 94.% ਅਤੇ ਰਵੀਨਾ ਰਾਣੀ ਪੁੱਤਰੀ ਗੁਰਜੀਤ ਸਿੰਘ ਨੇ 93.11% ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਸ਼ਾਨਦਾਰ ਨਤੀਜੇ ਲਈ ਸਰਪੰਚ ਪਰਗਟ ਸਿੰਘ ਅਤੇ ਲੈਕ. ਮਲਕੀਤ ਸਿੰਘ ਗਾਂਧੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …