Sunday, October 25, 2026

ਗ੍ਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਦੇ ਨਤੀਜਿਆਂ ਵਿੱਚ ਸਥਾਨਕ ਗ੍ਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਨੰਬਰ ਪ੍ਰਾਪਤ ਕਰਦੇ ਹੋਏ ਆਪਣੇ ਮਾਤਾ ਪਿਤਾ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਾਇੰਸ ਗਰੁੱਪ ਦੇ ਅਕਾਸ਼ਦੀਪ ਨੇ 90%, ਅਰਚਿਤ ਨੇ 89% ਅਤੇ ਕਾਮਰਸ ਗਰੁੱਪ ਦੀ ਕ੍ਰਿਸ਼ਮਾ ਨੇ 85% ਅੰਕ ਪ੍ਰਾਪਤ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਅਧਿਆਪਕਾਂ ਵਲੋਂ ਕਰਵਾਈ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਬੱਚਿਆਂ ਨੂੰ ਉਹਨਾਂ ਦੀ ਸਫਲਤਾ ਲਈ ਮੁਬਾਰਕਾਂ ਦਿੱਤੀਆਂ।ਇਸ ਖੁਸ਼ੀ ਮੌਕੇ ਬੱਚਿਆਂ ਦਾ ਮੂੰਹ ਮਿੱਠਾ ਵੀ ਕਰਾਇਆ ਗਿਆ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …