Tuesday, March 3, 2026

ਕੋਚਾਂ ਨੇ ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ-ਰਿਆੜ

ਜੰਡਿਆਲਾ ਗੁਰੂ, 23 ਜੁਲਾਈ (ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ

ਹੈ।ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਖੇਡ ਵਿਭਾਗ ਦੇ ਕੋਚਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ।
              ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਖੇਡ ਅਫਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਅੱਜ ਖੇਡ ਵਿਭਾਗ ਦੇ ਖਿਡਾਰੀਆਂ ਅਤੇ ਕੋਚਾਂ ਵਲੋਂ ਜਿਲੇ ਦੇ ਵੱਖ-ਵੱਖ ਸਥਾਨਾਂ ਜਿਵੇਂ ਜੰਡਿਆਲਾ, ਗਹਿਰੀ ਮੰਡੀ, ਰਈਆ, ਕੋਹਾਲੀ, ਆਬਾਦੀ ਘਨੂੰਪੁਰ ਕਾਲੇ, ਕੋਟ ਖਾਲਸਾ, ਖਾਪੜਖੇੜੀ, ਬਾਬਾ ਜੀਵਨ ਸਿੰਘ ਕਲੋਨੀ ਅਤੇ ਹੋਰ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ।ਉਨਾਂ ਦੱਸਿਆ ਕਿ ਖਿਡਾਰੀਆਂ ਤੇ ਕੋਚਾਂ ਵਲੋਂ ਪੰਜਾਬ ਸਰਕਾਰ ਦਾ ਸੁਨੇਹਾ ਪਹੁੰਚਾਉਂਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਘੱਟੋ ਘੱਟ 2 ਗਜ਼ ਦੀ ਦੂਰੀ ਬਣਾ ਕੇ ਰੱਖਣ ਤੇ ਬੇਵਜ਼ਾ ਘਰ ਤੋਂ ਬਾਹਰ ਨਾ ਨਿਕਲਣ।ਮਿਸ਼ਨ ਫਤਿਹ ਤਹਿਤ ਜਾਰੀ ਪੈਂਫਲਿਟਾਂ ਦੀ ਵੰਡ ਵੀ ਕੀਤੀ ਗਈ।
ਰਿਆੜ ਨੇ ਦੱਸਿਆ ਕਿ ਖਿਡਾਰੀਆਂ ਵਲੋਂ ਲੋਕਾਂ ਨੂੰ ਸੰਤੁਲਿਤ ਆਹਾਰ ਲੈਣ ਲਈ ਸਬੰਧੀ ਵੀ ਜਾਣਕਾਰੀ ਦਿੱਤੀ ਗਈ, ਕਿਉਂਕਿ ਤੰਦਰੁਸਤ ਸਰੀਰ ਨਾਲ ਹੀ ਬਿਮਾਰੀ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ।
                ਘਰ ਘਰ ਜਾ ਕੇ ਦਸਤਕ ਦੇਣ ਵਾਲੀ ਟੀਮ ਵਿੱਚ ਖੇਡ ਵਿਭਾਗ ਦੀ ਕੋਚ ਸਵਿਤਾ ਕੁਮਾਰੀ ਅਥਲੈਟਿਕਸ ਕੋਚ, ਕੁਲਦੀਪ ਕੋਰ ਕਬੱਡੀ ਕੋਚ, ਨੀਤੂ ਬਾਲਾ ਜਿਮਨਾਸਟਿਕ ਕੋਚ, ਰਜਨੀ ਸੈਣੀ ਜਿਮਨਾਸਟਿਕ ਕੋਚ, ਕਰਮਜੀਤ ਸਿੰਘ ਜੁਡੋ ਕੋਚ, ਪਦਾਰਥ ਸਿੰਘ ਕੁਸ਼ਤੀ ਕੋਚ ਅਤੇ ਬਲਬੀਰ ਸਿੰਘ ਜਿਮਨਾਸਟਿਕ ਕੋਚ ਸ਼ਾਮਲ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …