Wednesday, July 8, 2026

6 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਘਰ ਵਾਪਸੀ ਕੀਤੀ – ਡਿਪਟੀ ਕਮਿਸ਼ਨਰ

ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲਾ ਸੰਗਰੂਰ ਵਿਖੇ ਅੱਜ 6 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸਫ਼ਲ ਇਲਾਜ਼ ਤੋਂ ਬਾਅਦ ਅੱਜ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ ਇੱਕ ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ ਦੋ ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, ਇੱਕ ਮਰੀਜ਼ ਮੋਹਾਲੀ ਤੋਂ, ਦੋ ਜਣਿਆ ਨੇ ਹੋਮ ਕੁਆਰਨਟਾਈਨ ’ਚ ਹੀ ਕਰੋਨਾ ਨੂੰ ਹਰਾਇਆ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …