Friday, April 17, 2026

ਡਿਪਟੀ ਕਮਿਸ਼ਨਰ ਰਾਮਵੀਰ ਫੇਸਬੁੱਕ ਲਾਇਵ ਰਾਹੀਂ ਹੋਏ ਜ਼ਿਲ੍ਹਾ ਵਾਸੀਆਂ ਦੇ ਰੂ-ਬ-ਰੂ

ਲੋਕਾਂ ਦੇ ਕੋਵਿਡ-19 ਸਬੰਧੀ ਸਵਾਲਾਂ ਦੇ ਦਿੱਤੇ ਜਵਾਬ

ਲੌਂਗੋਵਾਲ, 23 ਜੁਲਾਈ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਪੰਜਾਬ ਸਰਕਾਰ ਵਲੋਂ ਹਰੇਕ ਜ਼ਿਲ੍ਹਾ ਪੱਧਰ `ਤੇ ਲੋਕਾਂ ਦੀ ਸਿਹਤ ਸੁਵਿਧਾਵਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਬਾਰੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ਼ਾਂ ਤੋਂ ਲਾਈਵ ਹੋਣ ਮੌਕੇ ਦਿੱਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਕਿਹਾ ਕਿ ਸਿਹਤ ਵਿਭਾਗ ਤੇ ਸਰਕਾਰ ਵਲੋਂ ਕੋਰੋਨਾਵਾਇਰਸ ਸਬੰਧੀ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਸਬੰਧਤ ਮਹਿਕਮਿਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।
              ਰਾਮਵੀਰ ਨੇ ਦੱਸਿਆ ਕਿ ਅੱਜ ਸ਼ਾਮ ਤੱਕ 22043 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ 842 ਲੋਕਾਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਇਨ੍ਹਾਂ `ਚੋਂ 641 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਅੱਜ 17 ਨਵੇਂ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ `ਚੋਂ 7 ਲਹਿਰਾ ਤੇ ਮੂਣਕ ਬਲਾਕ ਤੋਂ, 5 ਮਾਲੇਰਕੋਟਲਾ ਬਲਾਕ `ਚੋਂ, 3 ਸੁਨਾਮ ਬਲਾਕ `ਚੋਂ ਅਤੇ ਇੱਕ-ਇੱਕ ਕੇਸ ਕੋਹਰੀਆਂ ਤੇ ਸੰਗਰੂਰ ਤੋਂ ਰਿਪੋਰਟ ਹੋਏ ਹਨ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਟੈਸਟਿੰਗ ਪ੍ਰਕਿਰਿਆ ਵੀ ਤੇਜ਼ ਕਰਕੇ 600 ਤੋਂ ਵਧੇਰੇ ਟੈਸਟ ਰੋਜ਼ਾਨਾ ਕਰਨ ਦਾ ਟੀਚਾ ਹੈ।ਜਿਸ ਕਾਰਨ ਕੋਵਿਡ ਪਾਜ਼ਟਿਵ ਕੇਸਾਂ ਦਾ ਸਮੇਂ ਸਿਰ ਇਲਾਜ ਕਰਵਾਉਣ `ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਕੋਰੋਨਾਵਾਇਰਸ ਦਾ ਟੈਸਟ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਮੇਂ ਸਿਰ ਟੈਸਟ ਕਰਵਾਉਣ `ਤੇ ਹੀ ਵਿਅਕਤੀ ਆਪਣੇ ਪਰਿਵਾਰ ਤੇ ਸਕੇ ਸਬੰਧੀਆਂ ਨੂੰ ਇਸ ਵਾਇਰਸ ਦੀ ਲਪੇਟ `ਚ ਆਉਣ ਤੋਂ ਬਚਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ `ਚ ਕੋਵਿਡ-19 ਨਾਲ ਪਾਜਿਟਿਵ 22 ਜਣਿਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਇਸ ਅੰਕੜੇ ਨੂੰ ਵਧਣ ਤੋਂ ਰੋਕਣ ਲਈ ਸਮੇਂ ਸਿਰ ਟੈਸਟਿੰਗ ਬਹੁਤ ਜ਼ਰੂਰੀ ਹੈ।
              ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ।ਪਰ ਇਸ ਤੋਂ ਬਚਣ ਲਈ ਲੋਕਾਂ ਨੂੰ ਵੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਕੇ ਪੂਰਾ ਸਾਥ ਦੇਣਾ ਹੋਵੇਗਾ।ਉਨ੍ਹਾਂ ਲੋਕਾਂ ਨੂੰ ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਮਾਸਕ ਪਾਉਣ, ਸਾਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰੋਨਾ ਦੋਰਾਨ ਕਰਫਿਊ/ਲਾਕਡਾਊਨ ਦੀ ਸਥਿਤੀ `ਚ ਵੀ ਜ਼ਿਲ੍ਹਾ ਵਾਸੀਆ ਨੂੰ ਹਰੇਕ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਟੀਮਾਂ ਗਠਿਤ ਕੀਤੀਆ ਗਈਆਂ ਸਨ ਅਤੇ ਹੁਣ ਵੀ ਮਿਸ਼ਨ ਫਤਹਿ ਮੁਹਿੰਮ ਤਹਿਤ ਲੋਕਾਂ ਨੂੰ ਘਰ ਘਰ ਪਹੁੰਚ ਕੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …