Wednesday, July 8, 2026

ਕੋਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਡਾਊਨਲੋਡ ਕਰੋ ਕੋਵਾ ਐਪ – ਏ.ਡੀ.ਸੀ

ਹੁਣ ਤੱਕ ਜਿਲ੍ਹੇ ਦੇ 31 ਮਿਸ਼ਨ ਫ਼ਤਿਹ ਯੋਧੇ ਜਿੱਤ ਚੁੱਕੇ ਨੇ ਸਰਟੀਫਿਕੇਟ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹੀ ਜਾਣਕਾਰੀ ਹਾਸਲ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਨਲੋਡ ਕਰਨਾ ਚਾਹੀਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਗੋਲਡ, ਸਿਲਵਰ ਅਤੇ ਕਾਂਸੀ ਦੇ ਸਰਟੀਫਿਕੇਟ ਵੀ ਜਿੱਤੇ ਜਾ ਸਕਦੇ ਹਨ।
                ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਲੇ੍ਹ ਵਿੱਚ ਹੁਣ ਤੱਕ 18825 ਵਿਅਕਤੀਆਂ ਵੱਲੋਂ ਕੋਵਾ ਐਪ ਡਾਊਨਲੋਡ ਕੀਤਾ ਗਿਆ ਹੈ, 18372 ਤਸਵੀਰਾਂ ਵੀ ਡਾਊਨਲੋਡ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਜਿਲੇ੍ਹ ਵਿੱਚ ਹੁਣ ਤੱਕ 4 ਵਿਅਕਤੀਆਂ ਵੱਲੋਂ ਗੋਲਡ, 8 ਸਿਲਵਰ ਅਤੇ 19 ਵਿਅਕਤੀਆਂ ਵੱਲੋਂ ਕਾਂਸੀ ਸਰਟੀਫਿਕੇਟ ਜਿੱਤੇ ਜਾ ਚੁੱਕੇ ਹਨ। ਏ.ਡੀ.ਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਨਿਜ਼ਾਤ ਪਾਈ ਜਾ ਸਕੇ।
               ਉਨ੍ਹਾਂ ਦੱਸਿਆ ਕਿ ‘ਮਿਸ਼ਨ ਫ਼ਤਿਹ’ ਯੋਧਾ’ ਮੁਕਾਬਲੇ ਵਿਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਈਲ ਫੋਨ ‘ਤੇ ਕੋਵਾ ਐਪ ਡਾੳੂਨਲੋਡ ਕੀਤੀ ਜਾਵੇ ਅਤੇ ਫਿਰ ਹੋਮ ਪੇਜ ’ਤੇ ‘ਜੁਆਇਨ ਮਿਸ਼ਨ ਫ਼ਤਿਹ’ ਕਲਿਕ ਕਰ ਕੇ ‘ਮਿਸ਼ਨ ਫ਼ਤਿਹ’ ਨਾਲ ਜੁੜ ਕੇ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ।ਕੋਵਿਡ-19 ਤੋਂ ਬਚਾਅ ਪ੍ਰਤੀ ਸਾਵਧਾਨੀਆਂ ਵਰਤਦਿਆਂ ਤੁਹਾਡੇ ਵੱਲੋਂ ਰੋਜ਼ਾਨਾ ਕੋਵਾ ਐਪ ਵਿੱਚ ਅਪਲੋਡ ਕੀਤੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ।ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਵਾ ਕੇ ਮਿਸ਼ਨ ਫ਼ਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸ ਦੇ ਵਾਧੂ ਅੰਕ ਮਿਲਣਗੇ। ਉਨ੍ਹਾਂ ਕਿਹਾ ਕਿ ਕੋਵਾ ਐਪ ’ਤੇ ਰਜਿਸਟ੍ਰੇਸ਼ਨ ਕਰਨ ਵਾਲੇ ਵਿਅਕਤੀ ਵੱਲੋਂ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਹੱਥ ਧੋਣਾ, ਸਮਾਜਿਕ ਦੂਰੀ ਆਦਿ, ਇਹ ਸਭ ਗਤੀਵਿਧੀਆਂ ਕੋਵਾ ਐਪ ’ਤੇ ਅੰਕ ਜੋੜਨ ਲਈ ਸਹਾਈ ਹੋਣਗੀਆਂ।ਉਨ੍ਹਾ ਦੱਸਿਆ ਕਿ ਇਹ ਐਪ ਸਾਨੂੰ ਨੇੜੇ ਦੇ ਕੋਵਿਡ ਮਰੀਜ਼ ਤੋਂ ਦੂਰੀ ਬਾਰੇ ਦੱਸ ਦਿੰਦੀ ਹੈ ਅਤੇ ਇਸ ਐਪ ’ਤੇ ਕੋਵਿਡ ਬਾਰੇ ਸਹੀ ਤੇ ਸਟੀਕ ਜਾਣਕਾਰੀ ਮਿਲਦੀ ਹੈ।ਇਸ ਤੋਂ ਇਲਾਵਾ ਇਸ ਵਿਚ ਈ-ਪਾਸ ਅਤੇ ਡਾਕਟਰੀ ਸਹਾਇਤਾ ਆਦਿ ਸਣੇ ਕਈ ਲਾਹੇਵੰਦ ਫੀਚਰਜ਼ ਵੀ ਹਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …