Wednesday, July 8, 2026

ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 50 ਦੀਆਂ ਗਲੀਆਂ ਦੇ ਕੰਮ ਦਾ ਕੀਤਾ ਉਦਘਾਟਨ

ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਨੂੰ ਦਿੱਤਾ 1 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜ਼ੂਮਨ ਮੁਹੱਲੇ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਇਸ ਕੰਮ `ਤੇ 15 ਲੱਖ ਰੁਪੈ ਦੀ ਲਾਗਤ ਅਵੇਗੀ।ਸੋਨੀ ਨੇ ਕਿਹਾ ਕਿ ਲੋਕਾਂ ਵਲੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਦੱਸੀ ਗਈ ਹੈ।ਉਸ ਨੂੰ ਤੁਰੰਤ ਦੂਰ ਕੀਤਾ ਜਾਵੇਗਾ ਅਤੇ ਜਲਦੀ ਇਕ ਨਵਾਂ ਟਿਊਬਵੈਲ ਲਗਾਇਆ ਜਾਵੇਗਾ। ਉਨਾਂ ਵਲੋਂ ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਨੂੰ ਧਰਮਸ਼ਾਲਾ ਦੇ ਨਿਰਮਾਣ ਲਈ ਇਕ ਲੱਖ ਰੁਪੈ ਦਾ ਚੈਕ ਭੇਂਟ ਕੀਤਾ ਅਤੇ ਲੋੜ ਪੈਣ ‘ਤੇ ਹੋਰ ਫੰਡ ਦੇਣ ਦਾ ਭਰੋਸਾ ਵੀ ਦਿੱਤਾ।
ਸੋਨੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਮੋਬਾਇਲ ਟੈਸਟਿੰਗ ਵੈਨਾਂ ਹਰੇਕ ਮੁਹੱਲੇ ਵਿੱਚ ਜਾ ਕੇ ਮੁਫ਼ਤ ‘ਚ ਕਰੋਨਾ ਦੇ ਟੈਸਟ ਕਰ ਰਹੀਆਂ ਹਨ।ਇਸ ਲਈ ਲੋਕ ਆਪਣਾ ਟੈਸਟ ਜਰੂਰ ਕਰਵਾਉਣ ਤਾਂ ਜੋ ਕਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਿਆ ਜਾ ਸਕੇ।
                  ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸ੍ਰੀਮਤੀ ਰਾਜਬੀਰ ਕੌਰ, ਅਵਿਨਾਸ਼ ਸ਼ਭਰਵਾਲ, ਅਮਨ ਸਭਰਵਾਲ, ਨਵੀਨ ਸਭਰਵਾਲ, ਰਾਹੁਲ ਕਲਿਆਣ, ਸ਼ੇਖਰ ਕੁਮਾਰ ਅਤੇ ਪੰਕਜ ਸਭਰਵਾਲ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …