ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ)ੁ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕਥਾ ਦੇ ਭੋਗ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਪਣੀ ਪੁਸਤਕ ‘ਬਾਬਾ ਸ਼ਾਮ ਸਿੰਘ’ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਬੁਲਾਰੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਭੇਟ ਕੀਤੀ।ਉਕਤ ਪੁਸਤਕ ਭੇਟ ਕਰਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸ਼ਾਮ ਸਿੰਘ ਸੇਵਾ ਪੰਥੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਦਹਾਕੇ ਨਿਸ਼ਕਾਮ ਕੀਰਤਨ ਦੀ ਸੇਵਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸ਼ਾਮ ਸਿੰਘ ਦਾ ਜੀਵਨ ਅਧਿਆਤਮਿਕ ਤੇ ਗੁਰਮਤਿ ਰਹਿਣੀੁਬਹਿਣੀ ਵਾਲਾ ਸੀ। ਸ. ਦਿਲਜੀਤ ਸਿੰਘ ਬੇਦੀ ਨੇ ਇਹ ਪੁਸਤਕ ਲਿਖ ਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਜਿਸ ਨਾਲ ਸਮੂਹ ਪਾਠਕ ਬਾਬਾ ਸ਼ਾਮ ਸਿੰਘ ਜੀ ਦੇ ਜੀਵਨ ਤੋਂ ਉੱਚੀ ਤੇ ਸੁੱਚੀ ਸੋਚ ਦੇ ਧਾਰਨੀ ਬਣ ਕੇ ਗੁਰਮਤਿ ਅਨੁਸਾਰ ਆਪਣਾ ਜੀਵਨ ਢਾਲ ਸਕਣਗੇ। ਇਸ ਮੌਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸz: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸz: ਪਰਮਜੀਤ ਸਿੰਘ ਖਾਲਸਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …