ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ
ਵਾਰ ਵੀ 100% ਰਿਹਾ।ਗੁਰਪ੍ਰੀਤ ਕੌਰ ਪੁੱਤਰੀ ਅਜੈਬ ਸਿੰਘ ਤੇ ਸੰਦੀਪ ਕੌਰ ਪੁੱਤਰੀ ਜਸਵੀਰ ਸਿੰਘ 96.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸ਼ਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਤੇ ਸੁਖਵੀਰ ਕੌਰ ਪੁੱਤਰੀ ਅਮਰੀਕ ਸਿੰਘ ਨੇ 91.3% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਅਮਨਜੋਤ ਕੌਰ ਪੁੱਤਰੀ ਦਰਸ਼ਨ ਸਿੰਘ ਤੇ ਲਵਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਨੇ 90% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ।
ਸੰਸਥਾ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਨਰਿੰਦਰ ਪਾਲ ਸਿੰਘ ਵਸ਼ਿਸ਼ਟ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media