Saturday, March 14, 2026

ਬਾਰ੍ਹਵੀਂ ਦੇ ਨਤੀਜਿਆਂ ‘ਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਅੱਵਲ

ਰਵਿੰਦਰ ਸਿੰਘ ਨੇ 99.33 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਹਾਸਲ ਕੀਤਾ ਪਹਿਲਾ ਸਥਾਨ

ਬਠਿੰਡਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿੱਚ ਹਰ ਵਾਰ ਦੀ ਤਰ੍ਹਾਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜਸ਼ਿਨ ਹਾਸਲ ਕੀਤੀਆਂ ਹਨ।ਸਕੂਲ ਦੇ ਓਵਰਆਲ ਨਤੀਜੇ ਅਨੁਸਾਰ 10+2 ਆਰਟਸ ਦੇ ਵਿਦਿਆਰਥੀ ਰਵਿੰਦਰ ਸਿੰਘ ਨੇ 99.33 ਫ਼ੀਸਦੀ ਅੰਕ ਪ੍ਰਪਤ ਕਰ ਕੇ ਸਕੂਲ ਵਿਚੋਂ ਪਹਿਲਾ ਅਤੇ 10+2 ਮੈਡੀਕਲ ਦੇ ਵਿਦਿਆਰਥੀ ਮਾਨਵ ਸ਼ਰਮਾ ਨੇ 97.78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਜਦੋਂ ਕਿ 10+2 ਨਾਨ-ਮੈਡੀਕਲ ਦੀ ਵਿਦਿਆਰਥਣ ਅਮਨਦੀਪ ਕੌਰ 97.11 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਤੀਸਰੇ ਸਥਾਨ ‘ਤੇ ਆਈ ।ਸਕੂਲ ਦੇ 37 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 128 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 181 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
                 10+2 ਆਰਟਸ ਦੇ ਨਤੀਜਿਆਂ ‘ਚ ਵਿਦਿਆਰਥੀ ਰਵਿੰਦਰ ਸਿੰਘ ਨੇ 99.33 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਹਿਊਮੈਨਟੀਜ਼ ਗਰੁੱਪ ਵਿਚੋਂ ਪਹਿਲਾ ਸਥਾਨ, ਹਰਜੋਤ ਸਿੰਘ ਨੇ 96.89 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਅਤੇ ਦਲਵਿੰਦਰ ਸਿੰਘ ਨੇ 95.78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ 10+2 ਸਾਇੰਸ ਗਰੁੱਪ ਦੇ ਨਤੀਜੇ ਵੀ ਸ਼ਾਨਦਾਰ ਰਹੇ।ਇਸ ਨਤੀਜੇ ਅਨੁਸਾਰ 10+2 ਮੈਡੀਕਲ ਦੇ ਵਿਦਿਆਰਥੀ ਮਾਨਵ ਸ਼ਰਮਾ ਨੇ 97.78 ਫ਼ੀਸਦੀ ਅੰਕ, ਅਰਸ਼ਦੀਪ ਕੌਰ ਨੇ 94.67 ਫ਼ੀਸਦੀ ਅੰਕ ਅਤੇ ਅਕਾਂਕਸ਼ਾ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਡੀਕਲ ਗਰੁੱਪ ਵਿਚੋਂ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਜਦੋਂ ਕਿ 10+2 ਨਾਨ-ਮੈਡੀਕਲ ਦੇ ਗਰੁੱਪ ਵਿੱਚੋਂ ਵਿਦਿਆਰਥਣ ਅਮਨਦੀਪ ਕੌਰ ਨੇ 97.11 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਅਰਸ਼ਦੀਪ ਕੌਰ ਸਿੱਧੂ ਨੇ 96.44 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਮਨਪ੍ਰੀਤ ਕੌਰ ਨੇ 95.56 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ 10+2 ਕਾਮਰਸ ਦੇ ਨਤੀਜੇ ਵਿੱਚ ਵਿਦਿਆਰਥਣ ਰੀਆ ਨੇ 92.67 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਮਰਸ ਗਰੁੱਪ ਵਿੱਚੋਂ ਪਹਿਲਾ ਸਥਾਨ, ਅਰਸ਼ਦੀਪ ਕੌਰ ਤੇ ਸਾਹਿਲ ਬਾਂਸਲ ਨੇ 90.44 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਤਮੰਨਾ ਸਿੰਗਲਾ ਨੇ 88.44 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।
                 ਸਕੂਲ ਪ੍ਰਿੰਸੀਪਲ ਬਲਜਿੰਦਰ ਸਿੰਘ ਸਿੱਧੂ, ਵਿਭਾਗ ਮੁਖੀਆਂ ਅਤੇ ਅਧਿਆਪਕਾਂ ਨੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਸਕੂਲ ਦਾ ਸਮੱੁਚਾ ਨਤੀਜਾ ਲਗਭਗ 99.83 ਫ਼ੀਸਦੀ ਰਿਹਾ ਹੈ ਜੋ ਕਿ ਕਾਬਲ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਹੀ ਸਿੱਟਾ ਹੈ।
               ਬੀ.ਐਫ.ਜੀ.ਆਈ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ’ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀ ਹਰ ਸਾਲ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਦੇ ਹਨ।ਪਰੰਤੂ ਇਸ ਵਾਰ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਬੋਰਡ ਵਲੋਂ ਕੋਈ ਵੀ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …