ਅੰਮ੍ਰਿਤਸਰ, 25 ਜੁਲਾਈ (ਗੁਰਪ੍ਰੀਤ ਸਿੰਘ) – ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸਤਵਿੰਦਰ ਸਿੰਘ ਮੰਡਾਲੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 1 ਲੱਖ 5 ਪੰਜ ਹਜ਼ਾਰ ਰੁਪਏ ਭੇਟ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਹ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪੀ।ਮੈਨੇਜਰ ਚੀਮਾ ਨੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਅਮਰੀਕਾ ਨਿਵਾਸੀ ਸਤਵਿੰਦਰ ਸਿੰਘ ਦੇ ਪਰਿਵਾਰ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਭਾਈ ਖ਼ਾਲਸਾ ਤੇ ਨਾਲ ਆਈਆਂ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮੀਤ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਸਕਾਲਰ ਰਾਜਵਿੰਦਰ ਸਿੰਘ ਜੋਗਾ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …