Thursday, May 28, 2026

ਸ਼ੁਕਰਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ, ਇੱਕ ਮਰੀਜ਼ ਦੀ ਮੌਤ

ਜਿਲ੍ਹੇ ਵਿੱਚ ਕੁੱਲ ਕਰੋਨਾ ਪਾਜ਼ਟਿਵ 311, ਰਿਕਵਰ ਹੋਏ 254, ਐਕਟਿਵ ਕੇਸ 46

ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਇੱਕ ਕਰੋਨਾ ਪਾਜ਼ਟਿਵ ਮਰੀਜ਼ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆ 11 ਹੋ ਗਈ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਿਹਾ ਹੈ ਕਿ ਕਰੋਨਾ ਵਾਇਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ।ਮਾਸਕ ਦਾ ਪ੍ਰਯੋਗ ਕਰਨਾ, ਬਾਰ ਬਾਰ ਹੱਥਾਂ ਨੂੰ ਸਾਬਣ ਨਾਲ ਧੋਣਾ ਅਤੇ ਸਭ ਤੋਂ ਜਰੂਰੀ ਸਮਾਜਿਕ ਦੂਰੀ ਬਣਾਈ ਰੱਖਣੀ ਲਾਜ਼ਮੀ ਹੈ।
                  ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੁੱਲ 311 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ।ਜਿਨ੍ਹਾਂ ਵਿੱਚੋਂ 254 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 46 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 11 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਾਜ਼ਟਿਵ ਆਉਣ ਵਾਲੇ ਦੋ ਲੋਕਾਂ ਦਾ ਟਰੂ ਨੈਟ ਦੇ ਮਾਧਿਅਮ ਨਾਲ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ ਅਤੇ ਇੱਕ ਵਿਅਕਤੀ ਦਾ ਇੱਕ ਪ੍ਰਾਈਵੇਟ ਲੈਬ ਵੱਲੋਂ ਨਤੀਜਾ ਕਰੋਨਾ ਪਾਜ਼ਟਿਵ ਦਿੱਤਾ ਗਿਆ ਹੈ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …