Wednesday, May 27, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 25 ਜੁਲਾਈ (ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ’ਚ ਹਰ ਸਾਲ ਦੀ ਤਰ੍ਹਾਂ ਖਾਲਸਾ ਕਾਲਜ ਚਵਿੰਡਾ

ਦੇਵੀ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਇਸ ਅਕਾਦਮਿਕ ਸ਼ੈਸ਼ਨ ’ਚ ਵੀ ਪ੍ਰਸ਼ੰਸਾ ਭਰਪੂਰ ਰਹੀ। 12ਵੀਂ ਦੇ ਇਸ ਨਤੀਜੇ ਵਿੱਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ। ਇਸ ਅਕਾਦਮਿਕ ਸ਼ੈਸ਼ਨ ’ਚ 12ਵੀਂ ਸਾਇੰਸ ’ਚ ਰਾਜਬੀਰ ਕੌਰ ਅਤੇ ਰਮਨਦੀਪ ਕੌਰ ਨੇ 92.44% ਨੰਬਰ ਲੈ ਕੇ ਪਹਿਲਾ, ਰੋਮਨਪ੍ਰੀਤ ਕੌਰ ਅਤੇ ਪ੍ਰਭਨੂਰ ਕੌਰ ਨੇ 92.22% ਨੰਬਰ ਲੈ ਕੇ ਦੂਜਾ ਅਤੇ ਅਤੇ ਮੋਹਪ੍ਰੀਤ ਕੌਰ 92% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
              ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਵਿਸ਼ੇਸ਼ ਮੌਕੇ ’ਤੇ ਖੁਸ਼ੀ ਸਾਂਝੀ ਕਰਦੇ ਹੋਏ ਸਫ਼ਲਤਾ ਦਾ ਸਨਮਾਨ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿੱਤਾ।
ਇਸ ਮੌਕੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਹੋਰਨਾਂ ਵਿਦਿਆਰਥੀਆਂ ’ਚ ਆਰਟਸ ’ਚ                      ਸਿਮਰਨਜੀਤ ਕੌਰ ਨੇ 90% ਲੈ ਕੇ ਪਹਿਲਾ, ਦੁਪਿੰਦਰਜੀਤ ਕੌਰ ਅਤੇ ਹਰਮਪ੍ਰੀਤ ਕੌਰ ਨੇ 88% ਨੰਬਰ ਲੈ ਕੇ ਦੂਜਾ ਅਤੇ ਪ੍ਰੀਤਿਕ ਬਾਵਾ ਨੇ 87% ਨੰਬਰ ਲੈ ਕੇ ਤੀਸਰਾ ਸਥਾਨ ਅਤੇ ਕਾਮਰਸ ’ਚ ਅਕਾਸ਼ਦੀਪ ਸਿੰਘ ਨੇ 90% ਅੰਕ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਵਾਰ 11 ਵਿਦਿਆਰਥੀਆਂ ਨੇ 90% ਤੋਂ ਉਪਰ, 21 ਵਿਦਿਆਰਥੀਆਂ ਨੇ 85 ਤੋਂ 90%, 23 ਵਿਦਿਆਰਥੀਆਂ ਨੇ 80 ਤੋਂ 85%, 30 ਵਿਦਿਆਰਥੀਆਂ ਨੇ 75 ਤੋਂ 80% ਅੰਕ ਹਾਸਲ ਕੀਤੇ।
ਉਨ੍ਹਾਂ ਕਿਹਾ ਕਿ ਸੰਸਥਾ ਰਾਤ ਦਿਨ ਇਹ ਯਤਨ ਕਰ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਅਜਿਹੀ ਵਿਦਿਆ ਦੇਣਾ ਹੈ ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਸਥਾਪਿਤ ਕਰ ਸਕਣ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਹ ਵਿਸ਼ਵਾਸ ਦਵਾਇਆ ਕਿ ਸੰਸਥਾਂ ਦਾ ਉਦੇਸ਼ ਪੇਂਡੂ ਖੇਤਰ ਦੇ ਵਿਦਿਆਰਥੀ ਨੂੰ ਸ਼ਹਿਰੀ ਅਤੇ ਮਿਆਰੀ ਵਿਦਿਆ ਦੇਣਾ ਜਿਸ ਨਾਲ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਵਿਕਸਿਤ ਹੋਵੇ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …