ਲੌਂਗੋਵਾਲ, 25 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਜਿਲ੍ਹਾ ਸੰਗਰੂਰ ਦੀ ਜ਼ੰਮਪਲ ਅਦਾਕਾਰਾ ਪਾਯਲ ਗਰਗ ਨੇ ਛੋਟੀ ਉਮਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਪਾਯਲ ਗਰਗ ਨੂੰ ਅਦਾਕਾਰੀ ਅਤੇ ਡਾਸ਼ ਦੀ ਲਗਨ ਬਚਪਨ ਤੋਂ ਹੀ ਸੀ।ਪਾਯਲ ਗਰਗ ਨੇ ਇਸ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾਸ਼ ਦੀ ਬੀ.ਏ, ਐਮ.ਏ ਕਲਾਸੀਕਲ (ਕੱਥਕ) ਦੀ ਪੜ੍ਹਾਈ ਕੀਤੀ ਹੋਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਸੰਸਾਰ ਭਰ ਵਿੱਚ ਆਪਣੇ ਪੈਰ ਪਸਾਰ ਲਏ ਹਨ।ਇਸ ਮਾੜੀ ਘੜੀ ਵਿੱਚ ਸਾਰੇ ਕਾਰੋਬਾਰ ਪ੍ਰਭਾਵਿਤ ਹੋਏ ਹਨ।ਇਨ੍ਹਾਂ ਨਾਜ਼ੁਕ ਦਿਨਾਂ ਵਿਚ ਹਰੇਕ ਪਰਿਵਾਰ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ।ਪਾਯਲ ਨੇ ਕਿਹਾ ਕਿ ਇਸ ਨਾਜ਼ੁਕ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਪਿਆਂ ਨੇ ਆਪਣੇ ਬੱਚਿਆਂ ਨੂੰ ਸਕੂਲ ਜਾਣ ਤੋਂ ਰੋਕਿਆ ਹੋਇਆ ਹੈ।ਇਨ੍ਹਾਂ ਸਾਰੀਆਂ ਸਮੱਸਿਆਵਾਂ ਨੇ ਹਰੇਕ ਪਰਿਵਾਰ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਅਤੇ ਮੇਰੇ ਮਨ ਵਿਚ ਖਿਆਲ ਆਇਆ ਕਿ ਕਿਉਂ ਨਾ ਬੱਚਿਆਂ ਨੂੰ ਫਰੀ ਡਾਸ਼ ਭੰਗੜੇ ਦੀ ਸਿਖਲਾਈ ਦਿੱਤੀ ਜਾਵੇ।ਉਸ ਦਿਨ ਤੋਂ ਡਾਸ਼ ਸਿੱਖਣ ਦੇ ਇਛੁੱਕ ਬੱਚਿਆਂ ਨੂੰ ਹਰ ਰੋਜ਼ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਹਮੇਸ਼ਾ ਉਜਵਲ ਰਹੇ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਡਲ ਕਲਾਸ ਦੇ ਜਰੂਰਤਮੰਦ ਕਲਾਕਾਰਾਂ ਦੀ ਆਰਥਿਕ ਮਦਦ ਕਰਨ ਲਈ ਅਪੀਲ ਵੀ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …