Thursday, December 12, 2024

ਧਾਰਮਿਕ ਸੰਸਥਾਵਾਂ ਵੀ ਕੋਰੋਨਾ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਅੱਗੇ ਆਉਣ – ਸੋਨੀ

ਰਾਮ ਮੰਦਰ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਧਾਰਮਿਕ ਸੰਸਥਾਵਾਂ, ਜਿਸ ਵਿਚ ਗੁਰਦੁਆਰੇ, ਮੰਦਰ, ਮਸਜਿਦਾਂ

ਤੇ ਗਿਰਜਾ ਘਰ ਮੁੱਖ ਤੌਰ ‘ਤੇ ਸ਼ਾਮਿਲ ਹਨ, ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਿਰੁੱਧ ਲੋਕਾਂ ਦੀ ਲਾਮਬੰਦੀ ਲਈ ਅੱਗੇ ਆਉਣ ਤੇ ਲੋਕਾਂ ਨੂੰ ਅਪੀਲ ਕਰਨ ਕਿ ਉਹ ਕੋਰੋਨਾ-19 ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਦਰਸਾਈਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਤੌਰ ਉਤੇ ਕਰਨ।ਅੱਜ ਵਾਰਡ ਨੰਬਰ 61 ਦੇ ਰਾਮ ਮੰਦਰ ਦੀ ਉਸਾਰੀ ਲਈ 2 ਲੱਖ ਰੁਪਏ ਦਾ ਚੈਕ ਦੇਣ ਸਮੇਂ ਸੋਨੀ ਨੇ ਮੰਦਰ ਪ੍ਰਬੰਧਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਜਿਸ ਤਰਾਂ ਧਾਰਮਿਕ ਸੰਸਥਾਵਾਂ ਨੇ ਕਰਫਿਊ ਦੇ ਦਿਨਾਂ ਵਿਚ ਲੋਕਾਂ ਲਈ ਲੰਗਰ ਲਗਾਉਣ ਦੀ ਪਹਿਲ ਕੀਤੀ ਸੀ, ਉਸੇ ਤਰਾਂ ਕੋਰੋਨਾ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਲਈ ਵੀ ਤੁਰਨ।
             ਸੋਨੀ ਨੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਜਿਲੇ ਭਰ ਵਿੱਚ ਧਾਰਮਿਕ ਥਾਵਾਂ ’ਤੇ ਮਾਸਕ ਪਹਿਨਣ ਸਮੇਤ ਕੋਵਿਡ ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਜੇਕਰ ਅਸੀਂ ਘਰੋਂ ਬਾਹਰ ਜਾਂਦੇ ਵਕਤ ਇੰਨਾਂ ਦੋ-ਤਿੰਨ ਗੱਲਾਂ ਦਾ ਧਿਆਨ ਰੱਖ ਲਈਏ, ਤਾਂ ਕੋਰੋਨਾ ਤੋਂ ਬਚੇ ਰਹਾਂਗੇ।
                  ਇਸ ਮੌਕੇ ਉਨਾਂ ਨਾਲ ਵਿਕਾਸ ਸੋਨੀ, ਗੁਰਦੇਵ ਸਿੰਘ, ਦਾਰਾ ਕੁਮਾਰੀ, ਰੇਣੁਕਾ ਕੱਕੜ, ਕੌਸ਼ਲ ਵਧਵਾ, ਪਰਵੇਸ਼ ਅਰੋੜਾ, ਵਿੱਕੀ ਅਰੋੜਾ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …